ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 29 ਅਕਤੂਬਰ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਰੇਲ ਰੋਕੋ ਅੰਦੋਲਨ 36ਵੇਂ ਦਿਨ ਵਿੱਚ ਦਾਖਲ ਹੋ ਗਿਆ ਅਤੇ 5 ਨਵੰਬਰ ਦੇ ਭਾਰਤ ਬੰਦ ਨੂੰ ਸਫਲ ਕਰਨ ਲਈ ਵੱਖ-ਵੱਖ ਜ਼ਿਲ੍ਹਿਆਂ ਦੀਆਂ ਮੀਟਿੰਗਾਂ ਸੱਦ ਕੇ ਲਾਮਬੰਦੀ ਕੀਤੀ ਜਾ ਰਹੀ ਹੈ। ਰੇਲਵੇ ਟਰੈਕ ਜੰਡਿਆਲਾ ਗੁਰੂ ਵਿਖੇ ਕਿਸਾਨਾਂ ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਹੋਇਆਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਜਰਮਨਜੀਤ ਸਿੰਘ ਬੰਡਾਲਾ, ਰਣਜੀਤ ਸਿੰਘ ਕਲੇਰਬਾਲਾ ਨੇ ਕਿਹਾ ਕੇਂਦਰ ਦੀ ਮੋਦੀ ਸਰਕਾਰ ਪਰਾਲੀ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਇੱਕ ਨਵਾਂ ਕਾਨੂੰਨ ਬਿਨਾਂ ਮਾਹਿਰਾਂ ਦੀ ਸਲਾਹ ਤੋਂ ਜਲਦਬਾਜ਼ੀ ਵਿੱਚ ਲਿਆ ਰਹੀ ਹੈ, ਜਿਸ ਵਿੱਚ ਪਰਾਲੀ ਨੂੰ ਅੱਗ ਲਗਾਉਣ ਵਾਲੇ ਨੂੰ 5 ਸਾਲ ਦੀ ਸਜ਼ਾ ਅਤੇ 1 ਕਰੋੜ ਰੁਪਏ ਜੁਰਮਾਨੇ ਬਾਰੇ ਕਿਹਾ ਜਾ ਰਿਹਾ ਹੈ। ਜਦ ਕਿ ਪਹਿਲਾਂ ਸੁਪਰੀਮ ਕੋਰਟ ਵੱਲੋਂ ਇਸਦੇ ਹੱਲ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨ ਨੂੰ ਫਸਲ ਦੀ ਰਹਿੰਦ ਖੂੰਦ ਖਪਾਉਣ ਲਈ ਪਹਿਲਾਂ 2400 ਰੁਪਏ ਦੇਣ ਜਾਂ ਖੇਤੀ ਮਸ਼ੀਨਰੀ ਸਸਤੀ ਦੇਣ ਅਤੇ ਪਰਾਲੀ ਗਾਲਣ ਦਾ ਹੱਲ ਕਰਨ ਦੀ ਗੱਲ ਅਜੇ ਤੱਕ ਲਾਗੂ ਨਹੀਂ ਹੋਈ। ਇਸ ਮੌਕੇ ਅਮਰਦੀਪ ਸਿੰਘ ਗੋਪੀ, ਚਰਨ ਸਿੰਘ ਕਲੇਰਘੁਮਾਣ, ਮੁਖਬੈਨ ਸਿੰਘ, ਕਰਮ ਸਿੰਘ, ਤਰਸੇਮ ਸਿੰਘ, ਬਲਬੀਰ ਸਿੰਘ, ਸਤਨਾਮ ਸਿੰਘ, ਜੋਗਿੰਦਰ ਸਿੰਘ, ਮਲਕੀਤ ਸਿੰਘ, ਬਲਵਿੰਦਰ ਸਿੰਘ, ਗੁਰਪਾਲ ਸਿੰਘ, ਕਰਨਜੀਤ ਸਿੰਘ, ਅਨਮੋਲਕ ਸਿੰਘ , ਜਗਰੂਪ ਸਿੰਘ, ਚਰਨਜੀਤ ਸਿੰਘ, ਸਵਿੰਦਰ ਸਿੰਘ, ਮਨਜੀਤ ਸਿੰਘ, ਸਵਿੰਦਰ ਸਿੰਘ, ਝਿਰਮਲ ਸਿੰਘ, ਟੇਕ ਸਿੰਘ, ਮਨਿੰਦਰ ਸਿੰਘ, ਜਗਤਾਰ ਸਿੰਘ, ਕਾਬਲ ਸਿੰਘ, ਹਰਦੀਪ ਸਿੰਘ, ਬਲਕਾਰ ਸਿੰਘ, ਬੀਬੀ ਗੁਰਜੀਤ ਕੌਰ, ਲਖਵਿੰਦਰ ਕੌਰ, ਅਮਰਜੀਤ ਕੌਰ, ਮਨਜੀਤ ਕੌਰ, ਸਰਜੀਤ ਕੌਰ, ਜਸਬੀਰ ਕੌਰ, ਦਰਸ਼ਨ ਕੌਰ, ਹਰਜੀਤ ਕੌਰ, ਚਰਨਜੀਤ ਕੌਰ, ਬਲਵਿੰਦਰ ਕੌਰ, ਸ਼ਰਨਜੀਤ ਕੌਰ, ਕਵਲਜੀਤ ਕੌਰ, ਭਜਨ ਕੌਰ, ਸਵਰਨ ਕੌਰ, ਗੁਰਮੀਤ ਕੌਰ ਜੱਬੋਵਾਲ ਨੇ ਸੰਬੋਧਨ ਕੀਤਾ।