ਪੱਤਰ ਪ੍ਰੇਰਕ
ਅੰਮ੍ਰਿਤਸਰ, 9 ਦਸੰਬਰ
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮੁਪੁਰਾ ਨੇ ਮੋਦੀ ਹਕੂਮਤ ਦੀ ਆਲੋਚਨਾ ਕਰਦਿਆਂ ਕਿਹਾ ਹੈ ਕਿ ਉਹ ਦਿੱਲੀ ਬੈਠੇ ਕਿਸਾਨਾਂ ਦਾ ਸਬਰ ਨਾ ਪਰਖੇ ਕਿਉਂਕਿ ਅੰਨਦਾਤਾ ਆਪਣੇ ਹੱਕਾਂ ਲਈ ਲੜਨਾ ਜਾਣਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਤੇ ਮਜ਼ਦੂਰ ਦਸਾਂ ਨਹੁੰਆਂ ਦੀ ਕਿਰਤ ਕਮਾਈ ’ਚ ਵਿਸ਼ਵਾਸ ਰੱਖਦੇ ਹਨ। ਦੇਸ਼ ਦੇ ਇਤਿਹਾਸ ਵਿੱਚ ਭਾਜਪਾ ਵਰਗੀ ਕੱਟੜ ਜਥੇਬੰਦੀ ਦੀ ਇਹ ਪਹਿਲੀ ਸਰਕਾਰ ਹੈ ਜੋ ਫੈਡਰਲ ਢਾਂਚੇ ’ਚ ਵਿਰੋਧੀ ਧਿਰ ਨੂੰ ਭਰੋਸੇ ’ਚ ਲਏ ਬਿਨਾਂ ਫ਼ੈਸਲੇ ਲੈ ਰਹੀ ਹੈ। ਇਸ ਨਾਲ ਅਰਾਜਕਤਾ ਫੈਲਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਨੇ ਜੇ ਦਖ਼ਲਅੰਦਾਜ਼ੀ ਕਰ ਕੇ ਕਾਲੇ ਕਾਨੂੰਨ ਖਤਮ ਨਾ ਕਰਵਾਏ।