ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 9 ਜੁਲਾਈ
ਮੋਗਾ ਦੇ ਪਿੰਡ ਤਤਾਰੀਏਵਾਲਾ ‘ਚ ਜਵਾਈ ਨੇ ਆਪਣੇ ਸਹੁਰੇ ਘਰ ਜਾ ਕੇ ਪਹਿਲਾਂ ਪਰਿਵਾਰਕ ਮੈਂਬਰਾਂ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ ਅਤੇ ਫਿਰ ਵਾਪਸ ਆਪਣੇ ਪਿੰਡ ਵਾਪਸ ਆ ਕੇ ਖ਼ੁਦਕੁਸ਼ੀ ਕਰ ਲਈ। ਗੁਰਮੁਖ ਸਿੰਘ (42) ਦੀ ਪਤਨੀ ਇਕ ਦਿਨ ਪਹਿਲਾਂ ਪੇਕੇ ਗਈ ਸੀ। ਗੁਰਮੁੱਖ ਸਿੰਘ ਖੋਸਾ ਨੇ ਤੜਕੇ ਦੋ ਵਜੇ ਸਹੁਰੇ ਘਰ ਦੀ ਕੰਧ ਟੱਪ ਕੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਸੁੱਤੀ ਪਤਨੀ, ਸੱਸ, ਸਹੁਰਾ, ਸਾਲਾ ਅਤੇ ਸਾਲ਼ੇ ਦੇ ਪੁੱਤਰ ਨੂੰ ਜ਼ਖ਼ਮੀ ਕਰ ਦਿੱਤਾ। ਰੌਲਾ ਸੁਣਕੇ ਕੇ ਗੁਆਂਢੀਆਂ ਨੇ ਜ਼ਖ਼ਮੀਆਂ ਨੂੰ ਪਹਿਲਾਂ ਸਿਵਲ ਹਸਪਤਾਲ ਮੋਗਾ ਭਰਤੀ ਕਰਵਾਇਆ, ਜਿਥੋਂ ਉਨ੍ਹਾਂ ਨੂੰ ਫ਼ਰੀਦਕੋਟ ਦੇ ਮੈਡੀਕਲ ਕਾਲਜ ਵਿਖੇ ਭੇਜ ਦਿੱਤਾ। ਇਸ ਤੋਂ ਬਾਅਦ ਗੁਰਮੁਖ ਸਿੰਘ ਵਾਪਸ ਆਪਣੇ ਪਿੰਡ ਖੋਸਾ ਪਾਂਡੋ ਗਿਆ ਅਤੇ ਉੱਥੇ ਪੱਖੇ ਨਾਲ ਫ਼ਾਹਾ ਲੈ ਲਿਆ। ਜ਼ਖ਼ਮੀ ਹੋਏ 5 ਵਿਅਕਤੀਆਂ ਨੂੰ ਫਰੀਦਕੋਟ ਦੇ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।