ਪਟਿਆਲਾ (ਖੇਤਰੀ ਪ੍ਰਤੀਨਿਧ): ਦਿ ਰੈਵੇਨਿਊ ਪਟਵਾਰ ਯੂਨੀਅਨ ਦੇ ਸੂਬਾ ਪ੍ਰਧਾਨ ਮੋਹਣ ਸਿੰਘ ਭੇਡਪੁਰਾ ਨੂੰ ‘ਦਿ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਪੰਜਾਬ’ ਦਾ ਸੂਬਾ ਪ੍ਰਧਾਨ ਚੁਣ ਲਿਆ ਗਿਆ ਹੈ। ਸ੍ਰੀ ਭੇਡਪੁਰਾ ਨੂੰ ਮੁਲਾਜ਼ਮ ਲਹਿਰ ਦਾ ਉੱਘਾ ਆਗੂ ਮੰਨਿਆ ਜਾਂਦਾ ਹੈ। ਸ੍ਰੀ ਭੇਡਪੁਰਾ ਨੇ ਕਿਹਾ ਕਿ ਉਹ ਨਵੀਂ ਮਿਲੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣਗੇ।