ਮਾਨਸਾ (ਪੱਤਰ ਪ੍ਰੇਰਕ): ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮਾਨਸਾ ਦੀ ਅਦਾਲਤ ਨੇ ਅੱਜ ਰਾਜਸਥਾਨ ਦੇ ਹਿਸਟਰੀ ਸ਼ੀਟਰ ਅਰਸ਼ਦ ਖਾਨ ਨੂੰ 14 ਦਿਨਾਂ ਲਈ ਜੁਡੀਸ਼ੀਅਲ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਮਾਨਸਾ ਪੁਲੀਸ ਨੇ ਉਸ ਦੀ ਸਿਵਲ ਹਸਪਤਾਲ ਮਾਨਸਾ ਤੋਂ ਡਾਕਟਰੀ ਜਾਂਚ ਕਰਵਾ ਕੇ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਦੇ ਹੁਕਮਾਂ ਮਗਰੋਂ ਇੱਕ ਵਾਰ ਉਸ ਨੂੰ ਮਾਨਸਾ ਦੀ ਜ਼ਿਲ੍ਹਾ ਜੇਲ੍ਹ ਵਿੱਚ ਭੇਜਿਆ ਗਿਆ ਹੈ ਤੇ ਵੇਰਵਿਆਂ ਮੁਤਾਬਕ ਮਾਨਸਾ ਪੁਲੀਸ ਉਸ ਨੂੰ ਬੀਤੀ 2 ਅਗਸਤ ਨੂੰ ਪ੍ਰੋਡਕਸ਼ਨ ਵਰੰਟ ’ਤੇ ਲਿਆਈ ਸੀ, ਜਿਸ ਮਗਰੋਂ ਉਸ ਦਾ 7 ਅਗਸਤ ਤੱਕ ਤੇ ਮੁੜ 11 ਅਗਸਤ ਤੱਕ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਸੀ। ਪੁਲੀਸ ਅਨੁਸਾਰ ਅਰਸ਼ਦ ਖਾਨ ਨੇ ਮੂਸੇਵਾਲਾ ਦੇ ਕਤਲ ਲਈ ਸ਼ਾਰਪਸ਼ੂਟਰਾਂ ਨੂੰ ਬੋਲੇਰੋ ਗੱਡੀ ਦਿੱਤੀ ਸੀ।