ਦੇਵਿੰਦਰ ਸਿੰਘ ਜੱਗੀ
ਪਾਇਲ, 16 ਸਤੰਬਰ
ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ ਸਿੰਘ ਕੋਟਲੀ ਦੀ ਪਤਨੀ ਅਤੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਦੀ ਮਾਤਾ ਦਵਿੰਦਰ ਕੌਰ (71) ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਸਨ ਅਤੇ ਊਨ੍ਹਾਂ ਆਖਰੀ ਸਾਹ ਚੰਡੀਗੜ੍ਹ ’ਚ ਆਪਣੇ ਘਰ ਲਿਆ। ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਕੋਟਲੀ ਵਿੱਚ ਕਰੋਨਾ ਤੋਂ ਬਚਾਅ ਸਬੰਧੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸੀਮਤ ਰਿਸ਼ਤੇਦਾਰਾਂ, ਸਾਕ ਸਬੰਧੀਆਂ ਦੀ ਹਾਜ਼ਰੀ ਵਿੱਚ ਕੀਤਾ ਗਿਆ। ਮਾਤਾ ਦਵਿੰਦਰ ਕੌਰ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਵੱਲੋਂ ਵਿਖਾਈ ਗਈ। ਸਸਕਾਰ ਮੌਕੇ ਮਾਤਾ ਦਵਿੰਦਰ ਕੌਰ ਨੂੰ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਮੁੱਖ ਮੰਤਰੀ ਪੰਜਾਬ ਦੇ ਓਐੱਸਡੀ ਸੰਦੀਪ ਸੰਧੂ, ਵਿਧਾਇਕ ਲਖਵੀਰ ਸਿੰਘ ਲੱਖਾ, ਐੱਸਐੱਸਪੀ ਖੰਨਾ ਹਰਪ੍ਰੀਤ ਸਿੰਘ, ਏਡੀਸੀ ਖੰਨਾ ਜਸਪਾਲ ਸਿੰਘ, ਐੱਸਡੀਐੱਮ ਪਾਇਲ ਮਨਕੰਵਲ ਸਿੰਘ ਚਾਹਲ, ਵਿਧਾਇਕ ਸੁਖਪਾਲ ਸਿੰਘ ਭੁੱਲਰ, ਐੱਸਡੀਐੱਮ ਖੰਨਾ ਸੰਦੀਪ ਸਿੰਘ, ਅਜੀਤਇੰਦਰ ਸਿੰਘ ਮੋਫਰ, ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ ਵੱਲੋਂ ਫੁੱਲ ਮਲਾਵਾਂ ਭੇਟ ਕੀਤੀਆਂ ਗਈਆਂ। ਵੱਖ-ਵੱਖ ਆਗੂਆਂ ਮਾਤਾ ਦਵਿੰਦਰ ਕੌਰ ਨੂੰ ਸ਼ਰਧਾਂਜਲੀਆਂ ਭੇਟ ਕਰਦਿਆਂ ਕਿਹਾ ਕਿ ਉਹ ਗਰੀਬਾਂ ਲਈ ਮਸੀਹਾ ਸਨ। ਇਸ ਮੌਕੇ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ, ਸਾਬਕਾ ਮੰਤਰੀ ਗੁਰਕੰਵਲ ਕੌਰ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਇੰਜ: ਜਗਦੇਵ ਸਿੰਘ ਬੋਪਾਰਾਏ, ਚੇਅਰਮੈਨ ਸਤਿਨਾਮ ਸਿੰਘ ਸੋਨੀ, ਚੇਅਰਮੈਨ ਗੁਰਦੀਪ ਸਿੰਘ ਰਸੂਲੜਾ, ਰਜਿੰਦਰ ਸਿੰਘ ਲੱਖਾ ਰੌਣੀ, ਤੇਜਿੰਦਰ ਸਿੰਘ ਕੂੰਨਰ, ਡੀਐੱਸਪੀ ਗੁਰਇਕਬਾਲ ਸਿੰਘ ਕੋਟਲੀ ਤੋਂ ਇਲਾਵਾ ਇਲਾਕੇ ਦੇ ਪੰਚ ਸਰਪੰਚ ਕੋਟਲੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ।