ਨੂਰਪੁਰਬੇਦੀ: ਨੌਜਵਾਨ ਵਰਗ ਦੇਸ਼ ਦੀ ਰੀੜ ਦੀ ਹੱਡੀ ਹੁੰਦੇ ਹਨ ਤੇ ਇਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕਿ ਖੇਡਾਂ ਵੱਲ ਪ੍ਰੇਰਿਤ ਹੋਣਾ ਚਾਹੀਦਾ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ‘ਆਪ’ ਦੇ ਸ਼ੀਨੀਅਰ ਆਗੂ ਤੇ ਐਡਵੋਕੇਟ ਦਿਨੇਸ਼ ਚੱਢਾ ਨੇ ਪਿੰਡ ਬੈਂਸ ਦੇ ਨੌਜਵਾਨਾਂ ਵੱਲੋਂ ਮਰਹੂਮ ਹਰਨੇਕ ਸਿੰਘ ਨੇਕੀ ਤੇ ਬੰਟੀ ਬੈਂਸ ਦੀ ਯਾਦ ’ਚ ਡੀਏਵੀ ਸਕੂਲ ਤਖ਼ਤਗੜ੍ਹ ਵਿੱਚ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਦੌਰਾਨ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਐਡਵੋਕੇਟ ਚੱਢਾ ਨੇ ਪਿੰਡ ਬੈਂਸ ਦੇ ਨੌਜਵਾਨਾਂ ਵੱਲੋਂ ਕਰਵਾਏ ਟੂਨਰਮੈਂਟ ਨੂੰ ਸਫ਼ਲ ਬਣਾਉਣ ਲਈ ਆਰਥਿਕ ਸਹਾਇਤਾ ਵੀ ਕੀਤੀ। ਇਸ ਟੂਰਨਾਮੈਂਟ ’ਚ ਲਗਪਗ 55 ਟੀਮਾਂ ਭਾਗ ਲੈ ਰਹੀਆਂ ਹਨ। ਪ੍ਰਬੰਧਕਾਂ ਨੇ ਦੱਸਿਆ ਕਿ ਪਹਿਲੇ ਨੰਬਰ ’ਤੇ ਆਉਣ ਵਾਲੀ ਟੀਮ ਨੂੰ 11 ਹਜ਼ਾਰ ਅਤੇ ਦੂਜੇ ਨੰਬਰ ’ਤੇ ਆਉਣ ਵਾਲੀ ਟੀਮ ਨੂੰ 71 ਸੋ ਰੁਪਏ ਅਤੇ ਟਰਾਫੀ ਦਿੱਤੀ ਜਾਵੇਗੀ। -ਨਿੱਜੀ ਪੱਤਰ ਪ੍ਰੇਰਕ