ਸਾਂ ਫਰਾਂਸਿਸਕੋ (ਅਮਰੀਕਾ), 8 ਅਕਤੂਬਰ
ਅਮਰੀਕਾ ਵਿੱਚ ਮਾਰੇ ਗਏ ਭਾਰਤੀ ਮੂਲ ਦੇ ਸਿੱਖ ਪਰਿਵਾਰ ਦੇ ਚਾਰ ਮੈਂਬਰਾਂ ਵਿੱਚੋਂ ਇੱਕ ਦੀ ਪਤਨੀ ਨੇ ਕਿਹਾ, ‘ਇਹ ਅਮਰੀਕਾ ਵਿੱਚ ਸਾਡੇ ਸੁਫ਼ਨਿਆਂ ਦੇ ਗਲਤ ਸਾਬਤ ਹੋਣ ਦੀ ਕਹਾਣੀ ਹੈ।’ ਜ਼ਿਕਰਯੋਗ ਹੈ ਕਿ ਅੱਠ ਮਹੀਨੇ ਦੀ ਬੱਚੀ ਅਰੂਹੀ ਢੇਰੀ, ਉਸ ਦੀ ਮਾਂ ਜਸਲੀਨ ਕੌਰ (27), ਪਿਤਾ ਜਸਦੀਪ ਸਿੰਘ (36) ਅਤੇ ਤਾਏ ਅਮਨਦੀਪ ਸਿੰਘ (39) ਦੀਆਂ ਲਾਸ਼ਾਂ ਬਰਾਮਦ ਹੋਈਆਂ ਸਨ। ਸਨ। ਇਨ੍ਹਾਂ ਚਾਰਾਂ ਨੂੰ ਸੋਮਵਾਰ ਨੂੰ ਅਗਵਾ ਕੀਤਾ ਗਿਆ ਸੀ। ਅਮਨਦੀਪ ਦੀ ਵਿਧਵਾ ਜਸਪ੍ਰੀਤ ਕੌਰ ਨੇ ‘ਗੋ ਫੰਡ ਮੀ’ ਫੰਡਰੇਜ਼ਰ ਵਿੱਚ ਦੱਸਿਆ ਕਿ ਉਸ ਦਾ ਪਤੀ ਅਤੇ ਉਸ ਦਾ ਭਰਾ 18 ਸਾਲਾਂ ਤੋਂ ਅਮਰੀਕਾ ਵਿੱਚ ਰਹਿ ਰਹੇ ਹਨ। ਉਨ੍ਹਾਂ ਨੇ ਨਾ ਸਿਰਫ ਕੈਲੀਫੋਰਨੀਆ ਵਿੱਚ ਆਪਣੇ ਪਰਿਵਾਰ ਦੀ, ਸਗੋਂ ਭਾਰਤ ਵਿੱਚ ਆਪਣੇ ਬਜ਼ੁਰਗ ਮਾਤਾ-ਪਿਤਾ ਨੂੰ ਸੰਭਾਲਿਆ ਹੋਇਆ ਸੀ।