ਚੰਡੀਗੜ੍ਹ, 30 ਮਈ
ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਵੱਲੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਗੈਂਗਸਟਰਾਂ ਕਾਲਾ ਜਠੇੜੀ ਅਤੇ ਕਾਲਾ ਰਾਣਾ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਦੋਵੇਂ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੁੜੇ ਹੋਏ ਹਨ ਜੋ ਇੱਥੇ ਤਿਹਾੜ ਜੇਲ੍ਹ ਵਿੱਚ ਬੰਦ ਹੈ। ਇਸ ਤੋਂ ਇਲਾਵਾ ਪੰਜਾਬ ਪੁਲੀਸ ਨੇ ਦੱਸਿਆ ਹੈ ਕਿ ਹਮਲਾਵਰਾਂ ਨੇ ਆਪਣੀ ਬੋਲੈਰੋ ਜੀਪ ’ਤੇ ਸਕਾਰਪੀਓ ਦੀ ਨੰਬਰ ਪਲੇਟ ਲਾਈ ਹੋਈ ਸੀ। ਸਕਾਰਪੀਓ ਦਾ ਮਾਲਕ ਫਿਰੋਜ਼ਪੁਰ ਦਾ ਰਹਿਣ ਵਾਲਾ ਹੈ।