ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 29 ਅਪਰੈਲ
ਸਥਾਨਕ ਡੀਸੀ ਦਫ਼ਤਰ ਦੇ ਗੇਟ ਨੇੜੇ ਬੀਤੀ ਰਾਤ ਕਿਸੇ ਸ਼ਰਾਰਤੀ ਅਨਸਰ ਨੇ ‘ਖਾਲਿਸਤਾਨੀ’ ਬੈਨਰ ਤੇ ਕੇਸਰੀ ਝੰਡਾ ਲਾ ਦਿੱਤਾ। ਇਸ ਬਾਰੇ ਪਤਾ ਲੱਗਦਿਆਂ ਹੀ ਪੁਲੀਸ ਨੇ ਝੰਡਾ ਤੇ ਬੈਨਰ ਆਪਣੇ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਵਾਇਰਲ ਹੋਈ ਵੀਡੀਓ ਵਿੱਚ ਇੱਕ ਵਿਅਕਤੀ ਫ਼ਤਹਿ ਬੁਲਾਉਣ ਤੋਂ ਬਾਅਦ ‘ਸਿੱਖਸ ਫਾਰ ਜਸਟਿਸ’ ਦੇ ਗੁਰਪਤਵੰਤ ਸਿੰਘ ਪੰਨੂ ਦੇ ਹਵਾਲੇ ਨਾਲ ਕਹਿ ਰਿਹਾ ਹੈ ਕਿ ਅੱਜ 29 ਅਪਰੈਲ ਨੂੰ ਖ਼ਾਲਿਸਤਾਨ ਐਲਾਨਨਾਮੇ ਦੇ ਦਿਹਾੜੇ ’ਤੇ ਸਿੰਘਾਂ ਨੇ ਮਾਲੇਰਕੋਟਲਾ ਦੇ ਡੀਸੀ ਦਫ਼ਤਰ ’ਤੇ ਖ਼ਾਲਿਸਤਾਨੀ ਝੰਡਾ ਤੇ ਕੇਸਰੀ ਨਿਸ਼ਾਨ ਸਾਹਿਬ ਚੜ੍ਹਾਇਆ ਹੈ। ਭਗਵੰਤ ਮਾਨ ਦੀ ਸਰਕਾਰ ਨੂੰ ਸੁਨੇਹਾ ਹੈ ਕਿ ਪੰਜਾਬ ਨੂੰ ਭਾਰਤ ਦੇ ਕਬਜ਼ੇ ’ਚੋਂ ਆਜ਼ਾਦ ਕਰਵਾਉਣ ਲਈ ਖ਼ਾਲਿਸਤਾਨ ਰਾਇਸ਼ੁਮਾਰੀ ਦੀ ਤਾਰੀਖ਼ ਜਲਦੀ ਹੀ ਪੰਜਾਬ ਆ ਰਹੀ ਹੈ। ਏਡੀਸੀ ਸੁਖਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।