ਗੁਰਦੇਵ ਸਿੰਘ ਗਹੂੰਣ
ਬਲਾਚੌਰ, 30 ਮਈ
ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗੋਵਾਲ ਨੂੰ ਸਮਾਰਟ ਸਕੂਲ ਵਿਚ ਤਬਦੀਲ ਕਰਦਿਆਂ ਇਸ ਦੀ 22.53 ਲੱਖ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਤਿਆਰ ਕੀਤੀ ਇਮਾਰਤ ਲੋਕ ਅਰਪਿਤ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਪਿੰਡ ਦੀ 10 ਲੱਖ ਰੁਪਏ ਦੀ ਲਾਗਤ ਨਾਲ ਬਣੀ ਗਲੀ ਵੀ ਲੋਕਾਂ ਨੂੰ ਸਮਰਪਿਤ ਕੀਤੀ। ਇਸ ਮੌਕੇ ਜ਼ਿਲ੍ਹਾ ਯੂਥ ਪ੍ਰਧਾਨ ਹੀਰਾ ਖੇਪੜ, ਸੰਮਤੀ ਮੈਂਬਰ ਜਸਵਿੰਦਰ ਵਿੱਕੀ, ਮਾਰਕੀਟ ਕਮੇਟੀ ਬਲਾਚੌਰ ਦੇ ਵਾਈਸ ਚੇਅਰਮੈਨ ਦੇਸ ਰਾਜ ਹੱਕਲਾ, ਚੌਧਰੀ ਬਲ ਕਿਸ਼ਨ ਸਰਪੰਚ, ਰਾਮ ਸ਼ਾਹ ਭੂੰਬਲਾ, ਸਾਬਕਾ ਸਰਪੰਚ ਭਗਤ ਰਾਮ ਤੇ ਬਲਰਾਮ ਆਦਿ ਸ਼ਖਸੀਅਤਾਂ ਹਾਜ਼ਰ ਸਨ।