ਪੱਤਰ ਪ੍ਰੇਰਕ
ਅੰਮ੍ਰਿਤਸਰ, 27 ਅਗਸਤ
ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਨਿਊਯਾਰਕ ਅਮਰੀਕਾ ਦੀ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਇੱਕ ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ ਹੈ। ਇਹ ਰਾਸ਼ੀ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਰਾਹੀਂ ਭੇਜੀ ਗਈ ਹੈ, ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਅਤੇ ਦਰਬਾਰ ਸਾਹਿਬ ਦੇ ਮੈਨੇਜਰ ਸ੍ਰੀ ਮੁਖਤਾਰ ਸਿੰਘ ਨੂੰ ਰਾਸ਼ੀ ਸੌਂਪੀ। ਸ੍ਰੀ ਸਰੋਆ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਹਰ ਸਾਲ 10 ਸਤੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਸਮਾਗਮ ਕਰਵਾਇਆ ਜਾਂਦਾ ਹੈ। ਇਸ ਸਬੰਧੀ ਲੰਗਰ ਲਈ ਅਮਰੀਕਾ ਵਾਸੀ ਸੰਗਤਾਂ ਨੇ ਮਾਇਆ ਭੇਜ ਕੇ ਸ਼ਰਧਾ ਪ੍ਰਗਟਾਈ ਹੈ।