ਚੰਡੀਗੜ੍ਹ, 9 ਦਸੰਬਰ
ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ ਗੋਲਾ ਬਾਰੂਦ ਦੀ ਤਸਕਰੀ ਦੇ ਮਾਮਲੇ ਵਿੱਚ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਵੀਰਵਾਰ ਨੂੰ ਪੰਜਾਬ ਦੇ ਫਿਰੋਜ਼ਪੁਰ ਵਿੱਚ ਮੁਲਜ਼ਮਾਂ ਅਤੇ ਸ਼ੱਕੀਆਂ ਦੇ ਚਾਰ ਟਿਕਾਣਿਆਂ ‘ਤੇ ਛਾਪੇ ਮਾਰੇ। ਜਾਂਚ ਏਜੰਸੀ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਕੇਸ ਅਗਸਤ ਵਿੱਚ ਫਿਰੋਜ਼ਪੁਰ ਵਿੱਚ ਦਰਜ ਕੀਤਾ ਗਿਆ ਸੀ ਅਤੇ ਐਨਆਈਏ ਨੇ ਪਿਛਲੇ ਮਹੀਨੇ ਮੁੜ ਕੇਸ ਦਰਜ ਕੀਤਾ ਸੀ। ਛਾਪੇਮਾਰੀ ਦੌਰਾਨ ਅਪਰਾਧਕ ਦਸਤਾਵੇਜ਼ ਅਤੇ ਡਿਜੀਟਲ ਉਪਕਰਨ ਜ਼ਬਤ ਕੀਤੇ ਗਏ ਹਨ । -ਏਜੰਸੀ