ਐਸ.ਏ.ਐਸ. ਨਗਰ (ਮੁਹਾਲੀ), 14 ਜੁਲਾਈ
ਕੌਮੀ ਜਾਂਚ ਏਜੰਸੀ (ਐੱਨਆਈਏ) ਦੀ ਵਿਸ਼ੇਸ਼ ਟੀਮ ਨੇ ਅੱਜ ਅਚਾਨਕ ਇੱਥੋਂ ਦੇ ਫੇਜ਼-3ਬੀ2 ਸਥਿਤ ਬੱਬਰ ਖਾਲਸਾ ਦੇ ਖਾੜਕੂ ਪਰਮਜੀਤ ਸਿੰਘ ਪੰਮਾ ਦੀ ਰਿਹਾਇਸ਼ ’ਤੇ ਛਾਪਾ ਮਾਰ ਕੇ ਉਸ ਦੇ ਬਜ਼ੁਰਗ ਮਾਪਿਆਂ ਤੋਂ ਲੰਮੀ ਪੁੱਛਗਿੱਛ ਕੀਤੀ ਅਤੇ ਸਾਰੇ ਘਰ ਦੀ ਤਲਾਸ਼ੀ ਲਈ। ਜਾਣਕਾਰੀ ਅਨੁਸਾਰ ਪੰਮਾ ਲੰਮੇ ਸਮੇਂ ਤੋਂ ਵਿਦੇਸ਼ ਵਿੱਚ ਹੈ। ਇਸ ਵੇਲੇ ਉਹ ਲੰਡਨ ਵਿੱਚ ਗੁਰਪਤਵੰਤ ਸਿੰਘ ਪੰਨੂ ਨਾਲ ਗਤੀਵਿਧੀਆਂ ’ਚ ਹਿੱਸਾ ਲੈ ਰਿਹਾ ਹੈ। ਮੁਹਾਲੀ ਵਿਚਲੇ ਘਰ ਵਿੱਚ ਸਿਰਫ਼ ਉਸ ਦੇ ਮਾਤਾ-ਪਿਤਾ ਰਹਿੰਦੇ ਹਨ।