ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 18 ਮਾਰਚ
ਪੰਜਾਬ ਵਿੱਚ ਕਰੋਨਾ ਦੇ ਮਾਮਲੇ ਵਧਣ ਤੋਂ ਚਿੰਤਤ ਰਾਜ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਨਾਲ ਸਭ ਤੋਂ ਵੱਧ ਪ੍ਰਭਾਵਿਤ 9 ਜ਼ਿਲ੍ਹਿਆਂ ਵਿੱਚ ਅੱਜ ਤੋਂ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਾਉਣ ਫੈਸਲਾ ਕੀਤਾ ਹੈ। ਪਹਿਲਾਂ ਰਾਤ ਦਾ ਕਰਫਿਊ 11 ਵਜੇ ਤੋਂ ਸਵੇਰੇ 5 ਵਜੇ ਤੱਕ ਸੀ, ਜਿਨ੍ਹਾਂ ਜ਼ਿਲ੍ਹਿਆਂ ਵਿੱਚ ਰਾਤ ਦੇ ਕਰਫਿਊ ਦਾ ਸਮਾਂ ਵਧਾਇਆ ਗਿਆ ਹੈ ਉਨ੍ਹਾਂ ਵਿੱਚ ਲੁਧਿਆਣਾ, ਜਲੰਧਰ, ਪਟਿਆਲਾ, ਮੁਹਾਲੀ, ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ ਤੇ ਰੂਪਨਗਰ ਸ਼ਾਮਲ ਹਨ।