ਸਰਬਜੀਤ ਸਿੰਘ ਭੰਗੂ
ਪਟਿਆਲਾ , 22 ਜੁੂਨ
ਸਰਕਾਰੀ ਰਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਦੇ ਦਫ਼ਤਰੀ ਅਮਲੇ ਨਾਲ ਸਬੰਧਤ ਇੱਕ ਮੁਲਾਜ਼ਮ ਦੇ ਪਾਜ਼ੇਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਨੇ ਅੱਜ ਮੈਡੀਕਲ ਸੁਪਰਡੈਂਟ ਅਤੇ ਡਿਪਟੀ ਮੈਡੀਕਲ ਸੁਪਰਡੈਂਟ ਸਮੇਤ ਹਸਪਤਾਲ ਦੇ ਨੌਂ ਮੁਲਾਜ਼ਮਾਂ ਨੂੰ ਇਕਾਂਤਵਾਸ ਕਰ ਦਿੱਤਾ ਹੈ। ਇਨ੍ਹਾਂ ਦੇ ਸੈਂਪਲ ਲਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਸਰਕਾਰੀ ਰਜਿੰਦਰਾ ਹਸਪਤਾਲ ਦੇ ਇੱਕ ਡਾਕਟਰ ਸਮੇਤ 14 ਮੁਲਾਜ਼ਮ ਪਾਜ਼ੇਟਿਵ ਆ ਚੁੱਕੇ ਹਨ ਜਿਨ੍ਹਾਂ ਵਿਚ ਕਈ ਨਰਸਾਂ ਅਤੇ ਵਾਰਡਨ ਵੀ ਸ਼ਾਮਿਲ ਹਨ।