ਅੰਮ੍ਰਿਤਸਰ (ਟਨਸ): ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਅੱਜ ਦਾਅਵਾ ਕੀਤਾ ਕਿ ਨਵਜੋਤ ਸਿੰਘ ਸਿੱਧੂ ਦੇ ਹੱਥ ਵਿਚ ਮੁੱਖ ਮੰਤਰੀ ਬਣਨ ਵਾਲੀ ਲਕੀਰ ਹੀ ਨਹੀਂ ਹੈ। ਮੀਡੀਆ ਨਾਲ ਗੱਲ ਕਰਦਿਆਂ ਨਵਜੋਤ ਸਿੰਘ ਸਿੱਧੂ ਬਾਰੇ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਉਹ ਖੁਦ ਪੰਡਿਤ ਹਨ ਅਤੇ ਸਿੱਧੂ ਦੇ ਹੱਥ ਵਿਚ ਮੁੱਖ ਮੰਤਰੀ ਬਣਨ ਵਾਲੀ ਕੋਈ ਲਕੀਰ ਹੀ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਸ੍ਰੀ ਸਿੱਧੂ ਨੇ ਹੁਣ ਤੱਕ ਗੱਲਾਂ ਤੋਂ ਇਲਾਵਾ ਲੋਕਾਂ ਦੀ ਭਲਾਈ ਲਈ ਕੁਝ ਨਹੀਂ ਕੀਤਾ ਹੈ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਹੁਣ ਉਸ ਦੇ ਕਾਂਗਰਸ ਨਾਲ ਵੀ ਸਬੰਧ ਸੁਖਾਵੇ ਨਹੀਂ ਹਨ ਤੇ ਇਸ ਤੋਂ ਬਾਅਦ ਉਸ ਨੂੰ ਘਰ ਹੀ ਬੈਠਣਾ ਪਵੇਗਾ। ਸ੍ਰੀ ਜੋਸ਼ੀ ਨੇ ਦੋਸ਼ ਲਾਇਆ ਕਿ ਰਾਸ਼ਨ ਡਿੱਪੂਆਂ ਤੋਂ ਲੋਕਾਂ ਨੂੰ ਸਸਤਾ ਅਨਾਜ ਨਹੀਂ ਮਿਲ ਰਿਹਾ ਹੈ।