ਨਿੱਜੀ ਪੱਤਰ ਪ੍ਰੇਰਕ
ਜਲੰਧਰ, 15 ਮਈ
ਖਡੂਰ ਸਾਹਿਬ ਹਲਕੇ ਤੋਂ ਚੋਣ ਲੜ ਰਹੇ ਭਾਜਪਾ ਦੇ ਉਮੀਦਵਾਰ ਮਨਜੀਤ ਸਿੰਘ ਮੰਨਾ ਨੂੰ ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਵਾਤਾਵਰਨ ਸਬੰਧੀ ਕੀਤੇ ਗਏ ਤਿੱਖੇ ਸਵਾਲਾਂ ਦਾ ਸਾਹਮਣਾ ਕਰਨਾ ਪਿਆ। ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਪਹੁੰਚੇ ਭਾਜਪਾ ਉਮੀਦਵਾਰ ਮਨਜੀਤ ਸਿੰਘ ਮੰਨਾ ਨੂੰ ਵਾਤਾਵਰਨ ਏਜੰਡਾ ਸੌਂਪਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਪੰਜਾਬ ਵਿੱਚ ਧਰਤੀ ਹੇਠਾਂ ਪਾਣੀ ਤੇਜ਼ੀ ਨਾਲ ਡੂੰਘਾ ਹੁੰਦਾ ਜਾ ਰਿਹਾ ਹੈ। ਭਾਜਪਾ ਉਮੀਦਵਾਰ ਮਨਜੀਤ ਸਿੰਘ ਮੰਨਾ ਸੰਤ ਸੀਚੇਵਾਲ ਵੱਲੋਂ ਉਠਾਏ ਮੁੱਦਿਆਂ ਨੂੰ ਚੁੱਪ-ਚਾਪ ਸੁਣਦੇ ਰਹੇ। ਸੰਤ ਸੀਚੇਵਾਲ ਨੇ ਕਿਹਾ ਕਿ ਕੋਈ ਵੀ ਰਾਜਨੀਤਿਕ ਪਾਰਟੀ ਨਾ ਤਾਂ ਪੰਜਾਬ ਦੇ ਡੂੰਘੇ ਤੇ ਗੰਧਲੇ ਹੋ ਰਹੇ ਪਾਣੀਆਂ ਦੀ ਗੱਲ ਕਰ ਰਹੀ ਹੈ ਤੇ ਨਾ ਲੋਕ ਨੂੰ ਇਹ ਦੱਸਿਆ ਜਾ ਰਿਹਾ ਹੈ ਕਿ 2039 ਤੱਕ ਪਾਣੀ ਇੱਕ ਹਜ਼ਾਰ ਫੁੱਟ ਡੂੰਘਾ ਚਲਿਆ ਜਾਣਾ ਹੈ।
ਇਸ ਮੌਕੇ ਭਾਜਪਾ ਉਮੀਦਵਾਰ ਮਨਜੀਤ ਸਿੰਘ ਮੰਨਾ ਨੇ ਭਰੋਸਾ ਦਿੱਤਾ ਕਿ ਉਹ ਆਪਣੀ ਚੋਣ ਮੁਹਿੰਮ ਵਿੱਚ ਵਾਤਾਵਰਨ ਨੂੰ ਅਹਿਮ ਮੁੱਦੇ ਵਜੋਂ ਉਭਾਰਨਗੇ। ਇਸ ਮੌਕੇ ਭਾਜਪਾ ਆਗੂ ਯੱਗਦੱਤ ਸ਼ਰਮਾ, ਹਰਿੰਦਰ ਅਗਰਵਾਲ, ਸੁਮਿਤ ਸਭਰਵਾਲ, ਪਰਮਜੀਤ ਸਿੰਘ ਢਿੱਲੋਂ ਅਤੇ ਹੋਰ ਆਗੂ ਹਾਜ਼ਰ ਸਨ।
ਉਮੀਦਵਾਰਾਂ ਨੂੰ ਵਾਤਾਵਰਨ ਸੰਭਾਲ ਦਾ ਮੁੱਦਾ ਚੁੱਕਣ ਦੀ ਅਪੀਲ
ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਵਿੱਚ ਲੋਕ ਸਭਾ ਦੀਆਂ ਚੋਣਾਂ ਲੜ ਰਹੇ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਚੋਣ ਪ੍ਰਚਾਰ ਦੌਰਾਨ ਹਵਾ, ਪਾਣੀ ਤੇ ਜ਼ਹਿਰੀਲੀ ਹੁੰਦੀ ਮਿੱਟੀ ਨੂੰ ਮੁੱਦਾ ਬਣਾਉਣ। ਉਨ੍ਹਾਂ ਫਰੀਦਕੋਟ ਤੋਂ ਚੋਣ ਲੜ ਰਹੇ ਕਰਮਜੀਤ ਸਿੰਘ ਅਨਮੋਲ ਦਾ ਧੰਨਵਾਦ ਕਰਦਿਆ ਕਿਹਾ ਕਿ ਜਿਵੇਂ ਉਹ ਫਰੀਦਕੋਟ ਨੂੰ ਹਰਿਆ-ਭਰਿਆ ਕਰਨ ਦੀ ਗੱਲ ਕਰ ਰਹੇ ਹਨ।