ਮੁੱਲਾਂਪੁਰ ਗਰੀਬਦਾਸ
ਹਲਕਾ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦੇਵੇਗੀ। ਉਨ੍ਹਾਂ ਕਿਹਾ ਕਿ ਪੰਚਾਇਤਾਂ ਬਿਨਾਂ ਕਿਸੇ ਵਿੱਤਕਰੇਬਾਜੀ ਦੇ ਸਰਵਪੱਖੀ ਵਿਕਾਸ ਕਰਨ। ਉਹ ਪਿੰਡ ਤਕੀਪੁਰ ਦੀ ਪੰਚਾਇਤ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਹੀ। ਪਿੰਡ ਦੀ ਨਵੀਂ ਪੰਚਾਇਤ ਨੇ ਬੀਬੀ ਮਾਨ ਨੂੰ ਭਰੋਸਾ ਦਿਵਾਇਆ ਕਿ ਇਮਾਨਦਾਰੀ ਨਾਲ ਪਿੰਡ ਦਾ ਵਿਕਾਸ ਕਰਵਾਇਆ ਜਾਵੇਗਾ। ਬੀਬੀ ਮਾਨ ਨੇ ਅੱਗੇ ਕਿਹਾ ਕਿ ਪਿੰਡ ਦੀ ਪੰਚਾਇਤ ਇੱਕ ਸਿਆਸੀ ਪਾਰਟੀ ਦੀ ਨਹੀਂ ਹੁੰਂਦੀ, ਇਸ ਕਰ ਕੇ ਪਿੰਡ ਦਾ ਸਰਵਪੱਖੀ ਵਿਕਾਸ ਬਿਨਾਂ ਕਿਸੇ ਭੇਦਭਾਵ ਤੋਂ ਹੋਣਾ ਜ਼ਰੂਰੀ ਹੈ। ਇਸ ਮੌਕੇ ਸਰਪੰਚ ਗੁਰਿੰਦਰ ਸਿੰਘ, ਪੰਚ ਜਸਪ੍ਰੀਤ ਸਿੰਘ, ਜਸਵੀਰ ਸਿੰਘ, ਸੰਦੀਪ ਕੌਰ, ਅਮਰਜੀਤ ਕੌਰ ਸਣੇ ਪਿੰਡ ਦੇ ਪਤਵੰਤੇ ਹਾਜ਼ਰ ਸਨ। -ਪੱਤਰ ਪ੍ਰੇਰਕ