ਨਵੀਂ ਦਿੱਲੀ, 7 ਅਗਸਤ
ਭਾਰਤ ਵਿੱਚ ਇੱਕ ਦਿਨ ਵਿੱਚ ਕਰੋਨਾ ਦੇ 18,738 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਮਰੀਜ਼ਾਂ ਦੀ ਕੁੱਲ ਗਿਣਤੀ 4,41,45,732 ਹੋ ਗਈ ਹੈ। ਅੱਜ ਸਵੇਰੇ 8 ਵਜੇ ਤੱਕ ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ 40 ਹੋਰ ਮਰੀਜ਼ਾਂ ਦੀ ਮੌਤ ਹੋਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5,26,689 ਹੋ ਗਈ ਹੈ। ਬੀਤੇ ਚੌਵੀ ਘੰਟਿਆਂ ’ਚ ਪੰਜਾਬ ਅੰਦਰ ਕਰੋਨਾ ਕਾਰਨ ਇਕ ਮੌਤ ਹੋਈ।