ਘਨੌਲੀ (ਜਗਮੋਹਨ ਸਿੰਘ): ਤਕਨੀਕੀ ਖ਼ਰਾਬੀ ਕਾਰਨ ਅੱਜ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦਾ 6 ਨੰਬਰ ਯੂਨਿਟ ਅਚਾਨਕ ਬੰਦ ਹੋ ਗਿਆ। ਸੂਤਰਾਂ ਅਨੁਸਾਰ ਖ਼ਬਰ ਲਿਖੇ ਜਾਣ ਸਮੇਂ ਤਿੰਨ ਨੰਬਰ ਯੂਨਿਟ ਵਿੱਚ ਵੀ ਤਕਨੀਕੀ ਖ਼ਰਾਬੀ ਆਉਣ ਕਾਰਨ ਪ੍ਰਬੰਧਕਾਂ ਵੱਲੋਂ ਇਸ ਨੂੰ ਬੰਦ ਕਰ ਕੇ ਠੀਕ ਕਰਨ ਦੀ ਤਿਆਰੀ ਕੀਤੀ ਜਾ ਰਹੀ ਸੀ। ਥਰਮਲ ਪਲਾਂਟ ਦੇ ਮੁੱਖ ਇੰਜਨੀਅਰ ਰਵੀ ਵਧਵਾ ਨੇ ਦਾਅਵਾ ਕੀਤਾ ਕਿ ਦੋਵੇਂ ਯੂਨਿਟਾਂ ਦੀ ਤਕਨੀਕੀ ਖ਼ਰਾਬੀ ਨੂੰ ਕੁਝ ਘੰਟਿਆਂ ਦੇ ਅੰਦਰ ਹੀ ਦੂਰ ਕਰ ਕੇ ਅੱਜ ਰਾਤ ਤਕ ਮੁੜ ਚਾਲੂ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਢੇ ਤਿੰਨ ਦਿਨਾਂ ਦਾ ਕੋਲੇ ਦਾ ਸਟਾਕ ਬਾਕੀ ਹੈ।