ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 5 ਜੂਨ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਇੱਕ ਦਿਨ ਬਾਅਦ ਪਾਰਟੀ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਬਰਨਾਲਾ ਦੇ ਸਾਬਕਾ ਵਿਧਾਇਕ ਕੇਵਲ ਢਿੱਲੋਂ ਨੂੰ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਕੀਤਾ ਹੈ। ਸ੍ਰੀ ਢਿੱਲੋਂ ਬਰਨਾਲਾ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਪਿਛਲੇ ਸਮੇਂ ਵਿੱਚ ਉਹ ਕਾਂਗਰਸ ਵਿੱਚ ਕਈ ਅਹਿਮ ਅਹੁਦਿਆਂ ’ਤੇ ਰਹਿ ਚੁੱਕੇ ਹਨ। ਉਹ ਪੰਜਾਬ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ, ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਦੇ ਮੈਂਬਰ ਸਨ ਅਤੇ 2019 ਵਿੱਚ ਸੰਗਰੂਰ ਤੋਂ ਭਗਵੰਤ ਮਾਨ ਵਿਰੁੱਧ ਲੋਕ ਸਭਾ ਚੋਣ ਲੜੇ ਸਨ। ਕਾਂਗਰਸ ਨੇ ਸਾਬਕਾ ਵਿਧਾਇਕ ਦਲਵੀਰ ਗੋਲਡੀ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।