ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਫਰਵਰੀ
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਬਜਟ ਨੂੰ ਆਮ ਲੋਕ ਅਤੇ ਪੰਜਾਬ ਵਿਰੋਧੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਸਿਰਫ਼ ਮੋਦੀ ਦੇ ਮਿੱਤਰਾਂ ਨੂੰ ਹੀ ਲਾਭ ਪਹੁੰਚਾਉਣ ਵਾਲਾ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਮਹਿੰਗਾਈ ਦੇ ਨਾਲ ਨਾਲ ਆਮ ਲੋਕਾਂ ਦੀਆਂ ਸਮੱਸਿਆਵਾਂ ਵਧਾਏਗਾ। ਸ੍ਰੀ ਚੀਮਾ ਨੇ ਕਿਹਾ ਕਿ ਸਰਕਾਰ ਵੱਲੋਂ ਡੀਜ਼ਲ ਤੇ ਪੈਟਰੋਲ ’ਤੇ ਸੈੱਸ ਲਗਾਇਆ ਜਾ ਰਿਹਾ ਹੈ, ਜਿਸ ਦਾ ਸਿੱਧਾ ਬੋਝ ਕਿਸਾਨੀ ਖੇਤਰ ’ਤੇ ਪਵੇਗਾ। ਬਜਟ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਕੁਝ ਨਹੀਂ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਬਜਟ ਵਿੱਚ ਪੰਜਾਬ ਨੂੰ ਨਜ਼ਰਅੰਦਾਜ਼ ਕਰ ਦਿੱਤਾ ਗਿਆ ਹੈ।