ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਮਾਰਚ
ਪੰਜਾਬ ਸਰਕਾਰ ਨੇ ਨਿੱਜੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸਿਰਫ ਐੱਨਸੀਈਆਰਟੀ/ ਸੀਆਈਐੱਸਸੀਈ ਜਾਂ ਸਬੰਧਤ ਬੋਰਡਾਂ ਵੱਲੋਂ ਪ੍ਰਮਾਣਿਤ ਸੰਸਥਾਵਾਂ ਦੁਆਰਾ ਪ੍ਰਕਾਸ਼ਿਤ ਕਿਤਾਬਾਂ ਹੀ ਲਾਏ ਜਾਣ ਦੇ ਨਿਰਦੇਸ਼ ਦਿੱਤੇ ਹਨ। ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਸਿੱਖਿਆ ਵਿਭਾਗ ਨੇ ਇਸ ਬਾਰੇ ਸੀਬੀਐੱਸਈ, ਆਈਸੀਐੱਸਈ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਾਰੇ ਨਿੱਜੀ ਸਕੂਲਾਂ ਦੀ ਮੈਨੇਜਮੈਂਟਾਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ।
ਇਸ ਦੇ ਨਾਲ ਹੀ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਖਾਸ ਦੁਕਾਨਾਂ/ਫਰਮਾਂ ਤੋਂ ਕਿਤਾਬਾਂ ਅਤੇ ਵਰਦੀਆਂ ਖਰੀਦਣ ਲਈ ਮਜਬੂਰ ਨਾ ਕੀਤੇ ਜਾਣ ਦੇ ਨਿਰਦੇਸ਼ ਦਿੱਤੇ ਹਨ।