ਟਿ੍ਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਸਤੰਬਰ
ਪੰਜਾਬ ਸਰਕਾਰ ਨੇ ਅੱਜ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨੀ ਗਈ ਨਰਮੇ ਦੀ ਫ਼ਸਲ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਓਪੀ ਸੋਨੀ ਨੇ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਅੱਜ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਡੀਏਪੀ ਤੇ ਯੂਰੀਆ ਖਾਦ ਦੀ ਕਿੱਲਤ ਦੀ ਸਥਿਤੀ ਸਬੰਧੀ ਵੀ ਸਮੀਖਿਆ ਕੀਤੀ ਗਈ। ਉਨ੍ਹਾਂ ਕਿਹਾ ਕਿ ਡੀਏਪੀ ਤੇ ਯੂਰੀਆ ਖਾਦ ਦੀ ਸਪਲਾਈ ਦਾ ਮਾਮਲਾ ਕੇਂਦਰ ਸਰਕਾਰ ਦੇ ਖਾਦ ਮੰਤਰਾਲੇ ਕੋਲ ਉਠਾਇਆ ਜਾਵੇਗਾ। ਮੀਟਿੰਗ ਵਿੱਚ ਨਵੇਂ ਬਣੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਕਾਸ ਗਰਗ, ਉੱਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਤੇ ਮਾਰਕਫੈੱਡ ਦੇ ਐੱਮਡੀ ਵਰੁਣ ਰੂਜਮ ਅਤੇ ਹੋਰ ਅਧਿਕਾਰੀ ਵੀ ਸ਼ਾਮਲ ਹੋਏ|