ਪੱਤਰ ਪ੍ਰੇਰਕ
ਰੂਪਨਗਰ, 12 ਜੁਲਾਈ
ਨੈਸ਼ਨਲ ਗਰੀਨ ਟ੍ਰਿਬਿਊਨਲ(ਐੱਨਜੀਟੀ) ਨੇ ਰੂਪਨਗਰ ਜ਼ਿਲ੍ਹੇ ਵਿੱਚ ਨਾਜਾਇਜ਼ ਖਣਨ ਕਰਨ ਵਾਲੇ ਖਣਨ ਠੇਕੇਦਾਰਾਂ ਨੂੰ ਬਲੈਕਲਿਸਟ ਕਰਨ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਨਿਰਦੇਸ਼ ਦਿੱਤੇ ਹਨ। ਰੂਪਨਗਰ ਜ਼ਿਲ੍ਹੇ ਵਿੱਚ ਨਾਜਾਇਜ਼ ਖਣਨ ਵਿਰੁੱਧ ਲੰਮੇ ਸਮੇਂ ਤੋਂ ਨੈਸ਼ਨਲ ਗਰੀਨ ਟ੍ਰਿਬਿਊਨਲ ਕੋਲ ਕਾਨੂੰਨੀ ਲੜਾਈ ਲੜਣ ਵਾਲੇ ਸਬੰਧੀ ਸਮਾਜਿਕ ਕਾਰਕੁਨ ਅਤੇ ‘ਆਪ’ ਆਗੂ ਵਕੀਲ ਦਿਨੇਸ਼ ਚੱਢਾ ਨੇ ਕਿਹਾ ਕਿ ਪ੍ਰਦੂਸ਼ਣ ਬੋਰਡ ਨੇ ਪਹਿਲਾਂ ਸਵਾੜਾ, ਹਰਸਾ ਬੇਲਾ ਅਤੇ ਬੇਈਹਾਰਾ ਖੱਡਾਂ ਦੇ ਠੇਕੇਦਾਰਾਂ ਨੂੰ ਨਾਜਾਇਜ਼ ਖਣਨ ਲਈ 632 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਸੀ, ਪਰ ਖਣਨ ਵਿਭਾਗ ਵੱਲੋਂ ਇਹ ਰਕਮ ਹਾਲੇ ਤੱਕ ਵਸੂਲ ਨਾ ਕਰਨ ਕਰਕੇ ਹੁਣ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਟ੍ਰਿਬਿਊਨਲ ਨੇ ਇਸ ਰਕਮ ਦੀ ਵਸੂਲੀ ਲਈ ਸਖ਼ਤ ਕਦਮ ਚੁੱਕਣ ਅਤੇ ਠੇਕੇਦਾਰਾਂ ਨੂੰ ਬਲੈਕਲਿਸਟ ਕਰਨ ਦੀ ਹਦਾਇਤ ਕੀਤੀ ਹੈ।