ਜੋਗਿੰਦਰ ਸਿੰਘ ਮਾਨ
ਮਾਨਸਾ, 17 ਜੁਲਾਈ
ਪੰਜਾਬ ਸਰਕਾਰ ਨੇ ਸਰਕਾਰੀ ਵਿਭਾਗਾਂ ਅਤੇ ਅਦਾਰਿਆਂ ਵਿੱਚ ਜਨਰਲ ਤਬਾਦਲਿਆਂ ਕੰਮ 31 ਅਗਸਤ ਤੱਕ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ ਤੇ ਨਾਲ ਹੀ ਪ੍ਰਬੰਧਕੀ ਵਿਭਾਗ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਆਮ ਬਦਲੀਆਂ ਦੀ ਗਿਣਤੀ ਘੱਟ ਤੋਂ ਘੱਟ ਹੋਣ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਬਦਲੀਆਂ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ।