ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਅਪਰੈਲ
ਪੰਜਾਬ ਵਿਚ ਕੋਵਿਡ ਦੇ ਮੁੜ ਉਭਾਰ ਨੂੰ ਰੋਕਣ ਦੇ ਉਦੇਸ਼ ਨਾਲ ਮੁੱਖ ਸਕੱਤਰ ਵਿਨੀ ਮਹਾਜਨ ਨੇ ਸਿਹਤ ਵਿਭਾਗ ਨੂੰ 45 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਦਾ ਇਸੇ ਮਹੀਨੇ ਦੇ ਅੰਦਰ ਟੀਕਾਕਰਨ ਕਰਨ ਦਾ ਹੁਕਮ ਦਿੱਤਾ ਹੈ। ਹੁਣ ਤੱਕ ਲਗਭਗ 10 ਲੱਖ ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ ਅਤੇ ਆਉਂਦੇ ਦੋ ਹਫ਼ਤਿਆਂ ਦੌਰਾਨ ਸੂਬੇ ਵਿੱਚ 32 ਲੱਖ ਨਾਗਰਿਕਾਂ ਨੂੰ ਟੀਕਾ ਲਗਾਉਣ ਦੀ ਯੋਜਨਾ ਹੈ।