ਲੁਧਿਆਣਾ (ਟ੍ਰਿਬਿਊਨ ਨਿਊਜ਼ ਸਰਵਿਸ): ਲੋਕ ਇਨਸਾਫ਼ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਤੇ ਲੁਧਿਆਣਾ ਉੱਤਰੀ ਦੇ ਹਲਕਾ ਇੰਚਾਰਜ ਰਣਧੀਰ ਸਿੰਘ ਸਿਵੀਆ ਨੇ ਕਿਹਾ ਕਿ ਉਹ ਹਰ ਹਾਲ ਵਿਚ ਦਿੱਲੀ ਪੁੱਜ ਕੇ ਸੰਸਦ ਘੇਰਨਗੇ। ਉਨ੍ਹਾਂ ਕਿਹਾ ਕਿ ਅੱਜ ਹਰਿਆਣਾ ਪੁਲੀਸ ਵੱਲੋਂ ਦਿਨ ਦਿਹਾੜੇ ਧੱਕਾ ਕੀਤਾ ਗਿਆ ਹੈ। ਹਰਿਆਣਾ ਪੁਲੀਸ ਨੇ ਮੋਦੀ ਸਰਕਾਰ ਦਾ ਸਾਥ ਦਿੰਦੇ ਹੋਏ ਸ਼ਾਂਤੀ ਨਾਲ ਦਿੱਲੀ ਜਾ ਰਹੇ ਪਾਰਟੀ ਕਾਰਕੁਨਾਂ ’ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਹਨ। ਇਸ ਦੌਰਾਨ ਉਨ੍ਹਾਂ ਨੂੰ ਸੱਟਾਂ ਵੀ ਲੱਗੀਆਂ, ਪਰ ਪਾਰਟੀ ਵਰਕਰ ਡਟੇ ਰਹੇ।