ਟ੍ਰਿਬਿਊਨ ਨਿਊਜ਼ ਸਰਵਿਸ
ਪਟਿਆਲਾ, 24 ਅਪਰੈਲ
ਰਾਜ ਵਿਚ ਵੱਧ ਰਹੇ ਕੋਵਿਡ ਮਾਮਲਿਆਂ ਵਿਚ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ 24 ਘੰਟਿਆਂ ਵਿਚ 18 ਕਰੋਨਾ ਮਰੀਜ਼ਾਂ ਦੀ ਮੌਤ ਹੋ ਗਈ।
ਇਸ ਦੇ ਨਾਲ ਹਸਪਤਾਲ ਵਿਚ ਕੋਵਿਡ ਕਾਰਨ ਮਰਨ ਵਾਲਿਆਂ ਦੀ ਗਿਣਤੀ 1,163 ਹੋ ਗਈ ਹੈ। ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ 72 ਘੰਟਿਆਂ ਵਿੱਚ ਹਸਪਤਾਲ ਵਿੱਚ ਕਰੋਨਾ ਕੇਸਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ।