ਨਵੀਂ ਦਿੱਲੀ, 16 ਅਪਰੈਲ
ਸੰਯੁਕਤ ਕਿਸਾਨ ਮੋਰਚੇ ਨੇ ਅੱਜ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਦਿੱਲੀ ਦੀਆਂ ਹੱਦਾਂ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ ਕਰੋਨਾ ਰੋਕੂ ਟੀਕਾਕਰਨ ਦਾ ਪ੍ਰਬੰਧ ਕੀਤਾ ਜਾਵੇ। ਇਹ ਪਹਿਲੀ ਵਾਰ ਹੈ ਕਿ ਕਿਸਾਨ ਜਥੇਬੰਦੀ ਵਲੋਂ ਧਰਨਾ ਸਥਾਨਾਂ ’ਤੇ ਟੀਕਾਕਰਨ ਕੇਂਦਰ ਤੇ ਹੋਰ ਸਿਹਤ ਸਹੂਲਤਾਂ ਦੀ ਮੰਗ ਕੀਤੀ ਗਈ ਹੈ। ਇਸ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਕਰੋਨਾ ਰੋਕੂ ਟੀਕਾ ਨਾ ਲਵਾਉਣ ਦਾ ਫੈਸਲਾ ਕੀਤਾ ਸੀ।-ਪੀਟੀਆਈ