ਪੱਤਰ ਪ੍ਰੇਰਕ
ਦੋਰਾਹਾ, 5 ਜਨਵਰੀ
ਅੱਜ ਇੱਥੇ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕੌਮ/ ਟ੍ਰਾਂਸਕੋ ਮੰਡਲ ਦੋਰਾਹਾ ਦੀ ਇੱਕਤਰਤਾ ਸਵਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿਚ ਕਿਸਾਨ-ਮਜ਼ਦੂਰ ਘੋਲ ਦੀ ਹਮਾਇਤ ਕਰਨ ਅਤੇ ਸਾਂਝੇ ਸੰਘਰਸ਼ ਦੀ ਤਿਆਰੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਹਰਭੂਲ ਸਿੰਘ ਨੇ ਕਿਹਾ ਕਿ ਮੀਟਿੰਗ ਵਿਚ ਦੋਰਾਹਾ ਮੰਡਲ ਅਧੀਨ ਪੈਂਦੀਆਂ ਸਬ-ਡਿਵੀਜ਼ਨਾਂ ਸਿਟੀ ਦੋਰਾਹਾ, ਰਾਮਪੁਰ, ਪਾਇਲ, ਧਮੋਟ, ਘੁਡਾਣੀ ਕਲਾਂ, ਗਰਿੱਡ ਸਬ-ਸਟੇਸ਼ਨਾਂ ਵੱਲੋਂ ਸਾਂਝੇ ਸੰਘਰਸ਼ ਦੀ ਤਿਆਰੀ ਕਰ ਲਈ ਗਈ ਹੈ। ਮੀਟਿੰਗ ਵਿਚ ਸਰਕਾਰ ਵੱਲੋਂ ਕਿਸਾਨਾਂ-ਮਜ਼ਦੂਰਾਂ ਅਤੇ ਬੇਰੁਜ਼ਗਾਰ ਅਧਿਆਪਕਾਂ ’ਤੇ ਕੀਤੇ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਸਰਕਾਰ ’ਤੇ ਜ਼ੁਲਮ ਕਰਨ ਦੇ ਦੋਸ਼ ਲਾਏ।
ਇਸ ਮੌਕੇ ਤਰਸੇਮ ਲਾਲ ਅਤੇ ਹਰਬੰਸ ਸਿੰਘ ਦੋਬੁਰਜੀ ਨੇ ਪੰਜਾਬ ਸਰਕਾਰ ਵੱਲੋਂ ਪੇਅ-ਕਮਿਸ਼ਨ ਦੀ ਰਿਪੋਰਟ ਨੂੰ ਅੱਗੇ ਪਾਉਣ ਅਤੇ ਮੰਗਾਂ ਨਾ ਮੰਨਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਹੁਣ ਸੰਘਰਸ਼ ਨੂੰ ਤੇਜ਼ ਕਰਨ ਲਈ ਮਤੇ ਪਾਸ ਕੀਤੇ ਗਏ ਹਨ ਅਤੇ ਆਪਣੀਆਂ ਮੰਗਾਂ ਮੰਨਵਾ ਕੇ ਹੀ ਦਮ ਲਿਆ ਜਾਵੇਗਾ।
ਇਸ ਮੌਕੇ ਹਰਦੇਵ ਸਿੰਘ, ਹਰਚਰਨ ਸਿੰਘ, ਕੁਲਵੰਤ ਸਿੰਘ, ਗੁਰਮੁਖ ਸਿੰਘ, ਪ੍ਰਿਤਪਾਲ ਸਿੰਘ, ਰਾਮ ਸਰੂਪ, ਜਗਮਿੰਦਰ ਸਿੰਘ, ਕ੍ਰਿਸ਼ਨ ਕੁਮਾਰ ਅਤੇ ਰਾਮ ਕ੍ਰਿਸ਼ਨ ਨੇ ਕਿਹਾ ਕਿ ਜੇ ਸਰਕਾਰ ਤੇ ਮੈਨੇਜਮੈਂਟ ਨੇ ਮੰਗਾਂ ਪ੍ਰਵਾਨ ਨਾ ਕੀਤੀਆਂ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।