ਰਾਮਾਂ ਮੰਡੀ (ਪੱਤਰ ਪ੍ਰੇਰਕ): ਪਿੰਡ ਮਲਕਾਣਾ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਅੱਜ 18 ਸਾਲਾ ਨੌਜਵਾਨ ਦੀ ਮੌਤ ਹੋ ਗਈ ਜਿਸ ਦੀ ਪਛਾਣ ਮਹਿਕਵੀਰ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਜੋਂ ਹੋਈ ਹੈ। ਇਸ ਖੇਤਰ ਵਿਚ ਨਸ਼ਿਆਂ ਦਾ ਕਹਿਰ ਵਧਣ ਤੋਂ ਬਾਅਦ ਇਸ ਪਰਿਵਾਰ ਵਲੋਂ ਮਹਿਕਵੀਰ ਦੀ ਲਾਸ਼ ਨੂੰ ਸੜਕ ’ਤੇ ਰੱਖ ਕੇ ਮੁਲਜ਼ਮਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਗਈ। ਮ੍ਰਿਤਕ ਨੌਜਵਾਨ ਦੇ ਚਾਚੇ ਜਸਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦੇ ਹੀ ਪਰਗਟ ਸਿੰਘ, ਉਸ ਨਾਲ ਰਹਿ ਰਹੀ ਇਕ ਮਹਿਲਾ ਅਤੇ ਚੰਨੀ ਸਿੰਘ ਨੇ ਮਿਲ ਕੇ ਉਸ ਦੇ ਭਤੀਜੇ ਮਹਿਕਪ੍ਰੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਨੂੰ ਨਸ਼ੇ ਦੀ ਓਵਰਡੋਜ਼ ਦਿੱਤੀ ਹੈ ਜਿਸ ਨਾਲ ਉਸ ਦੀ ਮੌਤ ਹੋ ਗਈ। ਪੁਲੀਸ ਨੇ ਤਿੰਨੇ ਜਣਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।