ਲਖਵੀਰ ਸਿੰਘ ਚੀਮਾ
ਟੱਲੇਵਾਲ, 5 ਜੁਲਾਈ
ਪ੍ਰਾਈਵੇਟ ਸਕੂਲਾਂ ਵਲੋਂ ਫੀਸ ਵਸੂਲਣ ਦੇ ਵਿਰੋਧ ਵਿੱਚ ਬਰਨਾਲਾ ਦੇ ਲੋਕਾਂ ਨੇ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਬੱਚਿਆਂ ਦੇ ਮਾਪਿਆਂ ਵਲੋਂ ਕਿਸਾਨ ਜੱਥੇਬੰਦੀਆਂ, ਅਧਿਆਪਕ ਯੂਨੀਅਨ ਅਤੇ ਹੋਰ ਸੰਘਰਸ਼ਸ਼ੀਲ ਜੱਥੇਬੰਦੀਆਂ ਨਾਲ ਮਿਲ ਕੇ ਪ੍ਰਾਈਵੇਟ ਸਕੂਲਾਂ ਵਿਰੁੱਧ ਸੰਘਰਸ਼ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।
ਇਸ ਸੰਘਰਸ਼ ਨੂੰ ਘਰ ਘਰ ਲਿਜਾਣ ਲਈ ਮਾਪਿਆਂ ਦੀ ਸੰਘਰਸ਼ ਕਮੇਟੀ ਬਣਾ ਕੇ ਕੰਮ ਸ਼ੁਰੂ ਕਰ ਦਿੱਤਾ ਹੈ।