ਸਮਰਾਲਾ (ਪੱਤਰ ਪ੍ਰੇਰਕ): ਇੱਥੋਂ ਚੋਣ ਲੜ ਰਹੇ ਸੰਯੁਕਤ ਸਮਾਜ ਮੋਰਚਾ ਦੇ ਪ੍ਰਧਾਨ ਤੇ ਮੁੱਖ ਮੰਤਰੀ ਚਿਹਰੇ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਸਮਰਾਲਾ ਦੇ ਪੋਲਿੰਗ ਬੂਥ ’ਤੇ ਵੋਟ ਪਾਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਲਈ ਅੱਜ ਵੋਟ ਪਾ ਰਹੇ ਹਨ ਤੇ ਸੂਬੇ ਦੀ ਲੁੱਟ-ਖਸੁੱਟ ਕਰਨ ਵਾਲੀਆਂ ਰਵਾਇਤੀ ਪਾਰਟੀਆਂ ਦਾ ਪੂਰਨ ਸਫ਼ਾਇਆ ਹੋਵੇਗਾ। ਉਨ੍ਹਾਂ ਵੱਡੀ ਜਿੱਤ ਮਿਲਣ ਦਾ ਦਾਅਵਾ ਕਰਦਿਆਂ ਸੂਬੇ ਵਿੱਚ ਅਗਲੀ ਸਰਕਾਰ ਸੰਯੁਕਤ ਸਮਾਜ ਮੋਰਚੇ ਦੇ ਸਥਾਪਤ ਹੋਣ ਦੀ ਉਮੀਦ ਵੀ ਪ੍ਰਗਟਾਈ।