ਚੰਡੀਗੜ੍ਹ: ਪੰਜਾਬ ਸਰਕਾਰ ਨੇ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ ਦੀ ਪ੍ਰੀਕਿਰਿਆ ਨੂੰ ਸੁਖਾਲਾ ਬਣਾ ਦਿੱਤਾ ਹੈ। ਸੂਬੇ ਵਿੱਚ ਹੁਣ ਦੋ ਏਕੜ ਤੱਕ ਦੇ ਰਕਬੇ ਵਿੱਚੋਂ ਤਿੰਨ ਫੁੱਟ ਤੱਕ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ ਵਟਸਐਪ ਸੁਨੇਹੇ ਰਾਹੀਂ ਮਿਲ ਸਕੇਗੀ। ਖਣਨ ਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹੁਣ ਬਿਨੈਕਰਤਾ ਨੂੰ ਸਾਰੇ ਵੇਰਵੇ ਵੱਟਸਐਪ ਨੰਬਰ 99140-09095 ’ਤੇ ਭੇਜਣੇ ਪੈਣਗੇ ਤੇ ਆਸਾਨੀ ਨਾਲ ਪ੍ਰਵਾਨਗੀ ਮਿਲ ਜਾਵੇਗੀ। -ਟਨਸ