ਸਰਬਜੀਤ ਸਿੰਘ ਭੰਗੂ
ਪਟਿਆਲਾ, 27 ਜੂਨ
ਡੇਢ ਦਹਾਕੇ ਤੋਂ ਕੰਟਰੈਕਟ ‘ਤੇ ਨਿਗੂਣੀਆਂ ਤਨਖਾਹਾਂ ‘ਤੇ ਸੇਵਾਵਾਂ ਨਿਭਾਅ ਰਹੇ ਰੂਰਲ ਫਾਰਮਾਸਿਸਟਾਂ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜਾਰੀ ਸੰਘਰਸ਼ ਦੌਰਾਨ ਪੰਚਾਇਤ ਮੰਤਰੀ ਨਾਲ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਬੇਸਿੱਟਾ ਰਹੀ, ਜਿਸ ਕਾਰਨ ਫਾਰਮਾਸਿਸਟਾਂ ਨੇ ਸੇਵਾਵਾਂ ਰੈਗੂਲਰ ਕਰਨ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਇਸੇ ਕੜੀ ਵਜੋਂ ਅੱਜ ਵੀ ਕਰੋਨਾ ਸਬੰਧੀ ਐਮਰਜੈਂਸੀ ਡਿਊਟੀਆਂ ਦਾ ਬਾਈਕਾਟ ਕਰਦਿਆਂ ਫਾਰਮਾਸਿਸਟਾਂ ਨੇ ਪੰਜਾਬ ਭਰ ਵਿੱਚ ਜ਼ਿਲ੍ਹਾ ਪਰਿਸ਼ਦ ਦਫ਼ਤਰਾਂ ਅਤੇ ਹੋਰ ਥਾਵਾਂ ‘ਤੇ ਧਰਨੇ ਦੇ ਕੇ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤੇ। ਜਥੇਬੰਦੀ ਦੇ ਸੂਬਾ ਬੁਲਾਰੇ ਸਵਰਤ ਸ਼ਰਮਾ ਦਾ ਕਹਿਣਾ ਹੈ ਕਿ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰਹੇਗਾ। ਇਸੇ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਪ੍ਰਧਾਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪਰਿਸ਼ਦ ਪਟਿਆਲਾ ਵਿਖੇ ਅੱਜ ਫੇਰ ਧਰਨਾ ਦਿੱਤਾ ਗਿਆ