ਚੰਡੀਗੜ੍ਹ, 28 ਸਤੰਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ ਦੇਣ ਤੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਸੱਦਣ। ਸ੍ਰੀ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ “ਨਿੱਜੀ ਤੌਰ ‘ਤੇ ਤੁਰੰਤ ਅਤੇ ਅਸਰਦਾਰ ਢੰਗ ਨਾਲ ਦਖਲ ਦੇਣ ਅਤੇ ਕਿਸਾਨਾਂ ਨੂੰ ਬਿਨਾਂ ਕਿਸੇ ਸ਼ਰਤ ਗੱਲਬਾਤ ਲਈ ਸੱਦਾ ਦੇਣ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਖੇਤੀ ਕਾਨੂੰਨ ਰੱਦ ਕਰਨ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਅਪੀਲ ਵੀ ਕੀਤੀ।