ਜਗਰਾਉਂ: ਗਾਲਬਿ ਕਲਾਂ ਭਗਤ ਰਵਿਦਾਸ ਗੁਰਦੁਆਰੇ ’ਚੋਂ ਗੋਲਕ ਚੋਰੀ ਹੋ ਜਾਣ ’ਤੇ ਪੁਲੀਸ ਨੇ ਕੇਸ ਦਰਜ ਕੀਤਾ ਹੈ। ਪਿਛਲੇ ਦਿਨੀਂ ਇੱਕ ਨੌਜਵਾਨ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਕੀਤੀ ਬੇਅਦਬੀ ਤੋਂ ਬਾਅਦ ਪੁਲੀਸ ਵੱਲੋਂ ਗੁਰੂ ਘਰਾਂ ਦੀ ਰਾਖੀ ਅਤੇ ਸ਼ੱਕੀ ਵਿਅਕਤੀਆਂ ਤੋਂ ਸੁਚੇਤ ਰਹਿਣ ਲਈ ਕਿਹਾ ਗਿਆ ਸੀ। ਇਸ ਦੇ ਬਾਵਜੂਦ ਪਿੰਡਾਂ ਦੇ ਗੁਰੂ ਘਰਾਂ ਦੀ ਸੁਰੱਖਿਆ ਲਈ ਪ੍ਰਬੰਧਕਾਂ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕੇ ਗਏ। ਧਾਰਮਿਕ ਸੰਸਥਾਵਾਂ ਨੇ ਗੁਰੂ ਘਰਾਂ ਦੀਆਂ ਪ੍ਰਬੰਧਕਾਂ ਕਮੇਟੀਆਂ ਨੂੰ ਗ੍ਰੰਥੀ ਸਿੰਘਾਂ ਨੂੰ ਗੁਰੂ ਘਰਾਂ ਨੂੰ ਬਚਾ ਕੇ ਰੱਖਣ ਦੀ ਅਪੀਲ ਕੀਤੀ ਹੈ।-ਪੱਤਰ ਪ੍ਰੇਰਕ