ਅੰਮ੍ਰਿਤਸਰ (ਟਨਸ): ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਜੋ ਪਿਛਲੇ ਕਾਫੀ ਸਮੇਂ ਤੋਂ ਸਿਆਸੀ ਮੰਚ ਤੋਂ ਦੂਰ ਹਨ , ਦੀ ਪਤਨੀ ਅਤੇ ਸਾਬਕਾ ਵਿਧਾਇਕਾ ਡਾਕਟਰ ਨਵਜੋਤ ਕੌਰ ਸਿੱਧੂ ਨੇ ਅੱਜ ਇੱਥੇ ਕਾਂਗਰਸੀ ਵਰਕਰਾਂ ਨਾਲ ਮੀਟਿੰਗਾਂ ਕਰਕੇ ਸਿਆਸੀ ਸਰਗਰਮੀ ਸ਼ੁਰੂ ਕਰਨ ਦਾ ਸੰਕੇਤ ਦਿੱਤਾ ਹੈ। ਕੈਂਸਰ ’ਤੇ ਕਾਬੂ ਪਾਉਣ ਮਗਰੋਂ ਉਨ੍ਹਾਂ ਨੇ ਅੱਜ ਅੰਮ੍ਰਿਤਸਰ ਸਥਿਤ ਆਪਣੀ ਰਿਹਾਇਸ਼ ’ਤੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਹਾਲਾਂਕਿ ਉਸ ਨੇ ਇਸ ਬਾਰੇ ਮੀਡੀਆ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਪਰ ਫਿਰ ਵੀ ਉਸ ਨੇ ਸੋਸ਼ਲ ਮੀਡੀਆ ’ਤੇ ਗਰੁੱਪ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਸ ਸਬੰਧ ਵਿੱਚ ਡਾ. ਸਿੱਧੂ ਨਾਲ ਸੰਪਰਕ ਨਹੀਂ ਹੋ ਸਕਿਆ, ਪਰ ਪਾਰਟੀ ਦੇ ਆਗੂ ਨੇ ਕਿਹਾ ਕਿ ਉਹ ਪਿਛਲੇ ਪੰਜ ਦਿਨਾਂ ਤੋਂ ਅੰਮ੍ਰਿਤਸਰ ਵਿੱਚ ਹਨ ਅਤੇ ਅੰਮ੍ਰਿਤਸਰ (ਪੂਰਬੀ) ਹਲਕੇ ਦੇ ਪਾਰਟੀ ਵਰਕਰਾਂ ਅਤੇ ਵਾਸੀਆਂ ਨੂੰ ਮਿਲ ਰਹੇ ਹਨ।