ਨਵੀਂ ਦਿੱਲੀ, 29 ਸਤੰਬਰ
ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਦੇ ਗ੍ਰਹਿ ਰਾਜ ਵਿਚ ਜਿਸ ਤਰ੍ਹਾਂ ਦੀ ਰਾਜਨੀਤੀ ਚੱਲ ਰਹੀ ਹੈ, ਇਹ ਬਹੁਤ ਮੰਦਭਾਗੀ ਗੱਲ ਹੈ, ਕਿਉਂਕਿ ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਮਾਮਲਾ ਸੰਵੇਦਨਸ਼ੀਲ ਹੈ। ਇਸ ਲਈ ਪਾਕਿਸਤਾਨ ਇਸ ਮੌਕੇ ਦਾ ਲਾਹਾ ਲੈਣ ਦੀ ਕੋਸ਼ਿਸ਼ ਕਰ ਸਕਦਾ ਹੈ। ਸ੍ਰੀ ਤਿਵਾੜੀ ਨੇ ਕਿਹਾ, ‘ਪੰਜਾਬ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਲੜ ਰਿਹਾ ਹੈ ਅਤੇ ਇਨ੍ਹਾਂ ਸਥਿਤੀਆਂ ਵਿੱਚ ਰਾਜ ਵਿੱਚ ਚੱਲ ਰਹੀ ਰਾਜਨੀਤੀ ਉਥੋਂ ਦੀ ਸਥਿਰਤਾ ਲਈ ਖਤਰਾ ਬਣ ਸਕਦੀ ਹੈ।’