ਚੰਡੀਗੜ੍ਹ (ਟਨਸ): ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ 80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ, ਦਿਵਿਆਂਗਾਂ ਅਤੇ ਕਰੋਨਾ ਮਰੀਜ਼ ਵੀ ਆਪਣੇ ਵੋਟ ਦੀ ਵਰਤੋਂ ਕਰ ਸਕਣਗੇ ਜਿਨ੍ਹਾਂ ਲਈ ਭਾਰਤੀ ਚੋਣ ਕਮਿਸ਼ਨ ਨੇ ਪੋਸਟਲ ਬੈਲਟ ਦੀ ਸਹੂਲਤ ਦਿੱਤੀ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਕਿਹਾ ਕਿ ਸੂਬੇ ਦੇ ਕੁੱਲ 2.09 ਕਰੋੜ ਵੋਟਰਾਂ ਵਿੱਚੋਂ 5.33 ਲੱਖ ਤੋਂ ਵੱਧ ਲੋਕ 80 ਸਾਲ ਤੋਂ ਵੱਧ ਉਮਰ ਵਾਲੇ ਹਨ ਜਦਕਿ 1.34 ਲੱਖ ਤੋਂ ਵੱਧ ਲੋਕ ਦਿਵਿਆਂਗ ਵਿਅਕਤੀਆਂ ਦੀ ਸ਼੍ਰੇਣੀ ’ਚ ਆਉਂਦੇ ਹਨ। 40 ਫ਼ੀਸਦ ਤੋਂ ਵੱਧ ਦਿਵਿਆਂਗ ਵਿਅਕਤੀ ਨੂੰ ਪੋਲਿੰਗ ਬੂਥਾਂ ’ਤੇ ਪਹੁੰਚਣ ਲਈ ਪਿਕ ਐਂਡ ਡਰਾਪ ਸਹੂਲਤ ਵੀ ਦਿੱਤੀ ਜਾਵੇਗੀ।