ਬੇਅੰਤ ਸਿੰਘ ਸੰਧੂ
ਪੱਟੀ, 2 ਅਗਸਤ
ਸ਼ੋਸ਼ਲ ਮੀਡੀਏ ਵਿੱਚ ਪਿਛਲੇ ਦਿਨੀਂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਬਣਾਏ ਜਾਣ ਦੀਆਂ ਖਬਰਾਂ ਤੋਂ ਬਾਅਦ ਅੱਜ ਪੱਟੀ ਹਲਕੇ ਦੇ ਕੁਝ ਕਾਂਗਰਸੀਆਂ ਵੱਲੋਂ ਸ਼ੋਸ਼ਲ ਮੀਡੀਆ ’ਤੇ ਕੈਰੋਂ ਪਰਿਵਾਰ ਵੱਲੋਂ ਅਕਾਲੀ ਦਲ ਨੂੰ ਅਲਵਿਦਾ ਕਹਿਣ ਦੀਆਂ ਪੋਸਟਾਂ ਨਸ਼ਰ ਕੀਤੀ ਗਈਆਂ ਹਨ। ਇਨ੍ਹਾਂ ਪੋਸਟਾਂ ਬਾਅਦ ਸਿਆਸੀ ਹਲਕਿਆਂ ਵਿੱਚ ਸਰਗਰਮੀ ਵਧ ਗਈ ਹੈ। ਇਸ ਸਬੰਧੀ ਪੁੱਛੇ ਜਾਣ ’ਤੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਕਿਹਾ ਕਿ ਉਹ ਰੁਝੇਵਾਂ ਹੋਣ ਕਰਕੇ ਬਾਅਦ ਵਿੱਚ ਇਸ ਸਬੰਧੀ ਗੱਲਬਾਤ ਕਰਨਗੇ।