ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਸਤੰਬਰ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮਾਨ ਸਰਕਾਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਥਿਤ ਬੇਇਜ਼ੱਤ ਕਰਨ ਵਾਲੇ ਵਤੀਰੇ ਦੀ ਨਿਖੇਧੀ ਕੀਤੀ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਆਪ ਦੇ ਵਿਧਾਇਕਾਂ ਵੱਲੋਂ ਪੰਜਾਬ ਦੇ ਅਧਿਕਾਰੀਆਂ ਨੂੰ ਧਮਕੀਆਂ ਜਾਰੀ ਹਨ ਜੇਕਰ ਅਧਿਕਾਰੀ ਉਨ੍ਹਾਂ ਦੇ ਕਥਿਤ ਕਹਿਣ ‘ਤੇ ਚੱਲਣ ਤੋਂ ਇਨਕਾਰ ਕਰਦੇ ਹਨ ਤਾਂ ਨਤੀਜੇ ਭੁਗਤਣ ਦੀਆਂ ਧਮਕੀਆਂ ਦਿੰਦੇ ਹਨ। ਉਨ੍ਹਾਂ ਕਿਹਾ ਕਿ ਤਰਨ ਤਾਰਨ ਤੋਂ ‘ਆਪ’ ਵਿਧਾਇਕ ਕਸ਼ਮੀਰ ਸਿੰਘ ਸੋਹਲ ਨੇ ਤਰਨ ਤਾਰਨ ਦੇ ਸੀਨੀਅਰ ਪੁਲੀਸ ਕਪਤਾਨ ਰਣਜੀਤ ਸਿੰਘ ਸੋਹਲ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਦੇ ਨਜ਼ਦੀਕੀ ਸਾਥੀ ਖ਼ਿਲਾਫ਼ ਦਰਜ ਕੇਸ ਰੱਦ ਨਹੀਂ ਹੁੰਦਾ ਤਾਂ ਉਹ ਐੱਸਐੱਸਪੀ ਵਿਰੁੱਧ ਕਾਰਵਾਈ ਕਰਨਗੇ।