ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਜਨਵਰੀ
ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਤੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਕੇਂਦਰ ਤੇ ਸੂਬੇ ਨਾਲ ਸਬੰਧਤ ਕਿਸਾਨੀ ਮੰਗਾਂ ਸਬੰਧੀ 21 ਜਨਵਰੀ ਨੂੰ ਬਰਨਾਲਾ ਵਿੱਚ ਕੀਤੀ ਜਾ ਰਹੀ ਸੂਬਾ ਪੱਧਰੀ ‘ਜੁਝਾਰ ਰੈਲੀ’ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਰੈਲੀ ’ਚ ਪੰਜਾਬ ਦੇ 16 ਤੋਂ ਵੱਧ ਜ਼ਿਲ੍ਹਿਆਂ ਦੇ ਕਿਸਾਨ ਹਜ਼ਾਰਾਂ ਦੀ ਗਿਣਤੀ ’ਚ ਪਹੁੰਚਣਗੇ। ਉਨ੍ਹਾਂ ਕਿਹਾ ਕਿ ਬਰਨਾਲਾ ਰੈਲੀ ਕਿਸਾਨੀ ਨੂੰ ਬਚਾਉਣ ਲਈ ਨਵੀਂ ਖੇਤੀ ਨੀਤੀ ਦਾ ਕਿਸਾਨ ਪੱਖੀ ਮਾਡਲ ਐਲਾਨਣ ਤੇ ਕਰਜ਼ਿਆਂ ’ਤੇ ਲੀਕ ਮਾਰਨ ਦੀ ਮੰਗ ਚੁੱਕਣ ਦਾ ਜ਼ਰੀਆ ਬਣੇਗੀ। ਉਨ੍ਹਾਂ ਕਿਹਾ ਕਿ ਰੈਲੀ ਦੌਰਾਨ ਪੰਜਾਬੀਆਂ ਨੂੰ ਏਕਤਾ, ਆਪਸੀ ਮੁਹੱਬਤ, ਸਿਰੜ ਤੇ ਸੰਜਮ ਨੂੰ ਉਚੇਰੀਆਂ ਬੁਲੰਦੀਆਂ ’ਤੇ ਪਹੁੰਚਾਉਣ ਦਾ ਹੋਕਾ ਦਿੱਤਾ ਜਾਵੇਗਾ।