ਆਤਿਸ਼ ਗੁਪਤਾ
ਚੰਡੀਗੜ੍ਹ, 20 ਜੁਲਾਈ
ਚੰਡੀਗੜ੍ਹ ਟ੍ਰਾਈਸਿਟੀ ਵਿੱਚ ਨਿੱਤ ਵਧ ਰਹੇ ਕਰੋਨਾਵਾਇਰਸ ਕੇਸਾਂ ਦੀ ਗਿਣਤੀ ਨੂੰ ਵੇਖਦਿਆਂ ਯੂਟੀ ਪ੍ਰਸ਼ਾਸਨ ਨੇ ਟ੍ਰਾਈਸਿਟੀ ਵਿੱਚ ਹਫ਼ਤੇ ਦੇ ਆਖ਼ਰੀ ਦਿਨਾਂ (ਸ਼ੁਕਰਵਾਰ ਸ਼ਾਮ 7 ਵਜੇ ਤੋਂ ਸੋਮਵਾਰ ਸਵੇਰੇ 6 ਵਜੇ ਤੱਕ) ਕਰਫਿਊ ਲਗਾਉਣ ਦੀ ਤਿਆਰੀ ਖਿੱਚ ਲਈ ਹੈ। ਇਸ ਸਬੰਧੀ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਦੇ ਸਲਾਹਕਾਰ ਮਨੋਜ ਪਰੀਦਾ ਨੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰਾਂ ਨੂੰ ਪੱਤਰ ਲਿਖਿਆ ਹੈ। ਇਸ ਦੇ ਨਾਲ ਹੀ ਪ੍ਰਸ਼ਾਸਕ ਨੇ ਟ੍ਰਾਈਸਿਟੀ ਦੀਆਂ ਸਰਹੱਦਾਂ ’ਤੇ ਚੌਕਸੀ ਰੱਖਣ ਦੇ ਆਦੇਸ਼ ਦਿੱਤੇ ਹਨ।
ਟਰਾਈਸਿਟੀ ਵਿੱਚ ਕਰਫਿਊ ਲਗਾਉਣ ਸਬੰਧੀ ਪੰਜਾਬ ਵੱਲੋਂ ਇਨਕਾਰ : ਕਰੋਨਾ ’ਤੇ ਕਾਬੂ ਪਾਉਣ ਲਈ ਯੂਟੀ ਪ੍ਰਸ਼ਾਸਨ ਵੱਲੋਂ ਟਰਾਈਸਿਟੀ ਵਿੱਚ ਕਰਫਿਊ ਲਗਾਉਣ ਲਈ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰਾਂ ਨੂੰ ਪੱਤਰ ਲਿਖ ਕੇ ਮੰਗੇ ਸਹਿਯੋਗ ’ਤੇ ਪੰਜਾਬ ਨੇ ਇਨਕਾਰ ਕਰ ਦਿੱਤਾ ਹੈ। ਹਰਿਆਣਾ ਦਾ ਜਵਾਬ ਆਉਣਾ ਬਾਕੀ ਹੈ। ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਇਸ ਦੀ ਪੁਸ਼ਟੀ ਕੀਤੀ ਹੈ।