ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਫਰਵਰੀ
‘ਆਪ’ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਲੋਕ ਸਭਾ ਵਿੱਚ ਪ੍ਰਾਈਵੇਟ ਮੈਂਬਰਜ਼ ਬਿੱਲ ਲਿਆਉਣ ਦਾ ਫ਼ੈਸਲਾ ਕਿਸਾਨਾਂ ਦਾ ਧਿਆਨ ਭਟਕਾਉਣ ਲਈ ਕਾਂਗਰਸ ਦਾ ਨਵਾਂ ਡਰਾਮਾ ਹੈ। ਉਨ੍ਹਾਂ ਕਿਹਾ ਕਿ ਜਦੋਂ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਕਾਨੂੰਨਾਂ ਨੂੰ ਲਿਆਉਣ ਲਈ ਚਰਚਾ ਚੱਲ ਰਹੀ ਸੀ, ਉਸ ਸਮੇਂ ਕਾਂਗਰਸ ਦੇ ਆਗੂਆਂ ਨੇ ਹਾਈਪਾਵਰ ਕਮੇਟੀ ਦੇ ਮੈਂਬਰ ਰਹਿੰਦੇ ਹੋਏ ਸਹਿਮਤੀ ਦਿੱਤੀ ਸੀ। ਦੇਸ਼ ਦੇ ਕਿਸਾਨਾਂ ਨੇ ਹੁਣ ਜਦੋਂ ਵਿਰੋਧ ਕੀਤਾ ਤਾਂ ਕਾਂਗਰਸ ਕਿਸਾਨ ਹਿਤੈਸ਼ੀ ਬਣਨ ਦੀ ਕੋਸ਼ਿਸ਼ ਕਰ ਰਹੀ ਹੈ।ਸ੍ਰੀ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਵ ਪਾਰਟੀ ਵਫ਼ਦ ਲੈ ਕੇ ਪ੍ਰਧਾਨ ਮੰਤਰੀ ਨੂੰ ਮਿਲਣ ਦਾ ਵਾਅਦਾ ਕੀਤਾ ਸੀ, ਪਰ ਅੱਜ ਤੱਕ ਪ੍ਰਧਾਨ ਮੰਤਰੀ ਤੋਂ ਇਨ੍ਹਾਂ ਕਾਲੇ ਕਾਨੂੰਨ ਦੇ ਮੁੱਦੇ ’ਤੇ ਮਿਲਣ ਦਾ ਸਮਾਂ ਨਹੀਂ ਮੰਗਿਆ।