ਬਹਾਦਰਜੀਤ ਸਿੰਘ
ਰੂਪਨਗਰ, 24 ਸਤੰਬਰ
ਇੱਥੇ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਸਬੰਧਤ ਸੀਟੂ ਵੱਲੋਂ ਆਪਣੀਆਂ ਮੰਗਾਂ ਸਬੰਧੀ ਰੋਸ ਧਰਨਾ ਦਿੱਤਾ ਗਿਆ।
ਇਸ ਧਰਨੇ ਨੂੰ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਕੌਰ ਸੀਮਾ, ਸੀਟੂ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਕਾਮਰੇਡ ਗੁਰਦੇਵ ਸਿੰਘ ਬਾਗੀ, ਸੀਟੂ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਜ਼ਸਵੰਤ ਸੈਣੀ ਆਦਿ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜੇ ਫੌਰੀ ਆਸ਼ਾ ਵਰਕਰਾਂ ਦੇ ਮਸਲੇ ਹੱਲ ਨਾ ਕੀਤੇ ਗਏ ਤਾਂ ਪੰਜਾਬ ਸੀਟੂ ਦੀ ਅਗਵਾਈ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਫ਼ੈਸਲਾ ਕੀਤਾ ਗਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 27 ਸਤੰਬਰ ਦੇ ਭਾਰਤ ਬੰਦ ਨੂੰ ਸਫ਼ਲ ਬਣਾਇਆ ਜਾਵੇਗਾ।
ਫ਼ਤਹਿਗੜ੍ਹ ਸਾਹਿਬ (ਹਿਮਾਂਸ਼ੂ ਸੂਦ): ਆਪਣੀਆਂ ਮੰਗਾਂ ਲਈ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਕਿਰਨਦੀਪ ਕੌਰ ਪੰਜੋਲਾ ਨੇ ਦੱਸਿਆ ਕਿ ਜੇ ਉਨ੍ਹਾਂ ਦੀਆਂ ਮੰਨੀਆਂ ਮੰਗਾਂ ਨਾ ਮੰਨੀਆਂ ਤਾਂ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਅੱਗੇ ਮੋਰਿੰਡਾ ਵਿਚ ਪੰਜਾਬ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦਾ ਸ਼ੋਸ਼ਣ ਕਰਨਾ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇ ਮੰਨੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।