ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ 4 ਜੂਨ
ਪੰਜਾਬ ਦੀਆਂ ਸੰਘਰਸ਼ੀਲ ਜਨਤਕ ਜਥੇਬੰਦੀਆਂ ਦੇ ਸਾਂਝੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ ( ਉਗਰਾਹਾਂ) ਨੇ ਕੇਂਦਰ ਸਰਕਾਰ ਵੱਲੋਂ ਦਿੱਤੇ ਰਾਹਤ ਪੈਕੇਜ ਦਾ ਭਾਂਡਾ ਭੰਨਣ ਅਤੇ ਖੇਤੀ ਮੋਟਰਾਂ ਦੇ ਬਿੱਲ ਲਾਗੂ ਕਰਨ ਦੀ ਤਜਵੀਜ ਵਿਰੁੱਧ ਇੱਥੇ ਤਹਿਸੀਲ ਕੰਪਲੈਕਸ ਵਿਚ ਧਰਨਾ ਦਿੱਤਾ ।
ਯੂਨੀਅਨ ਦੇ ਜ਼ਿਲ੍ਹਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਅਤੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਆਗੂ ਰਮਨ ਸਿੰਘ ਕਾਲਾਝਾੜ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਬਿਜਲੀ ਬਿੱਲ 2020 ਰਾਹੀਂ ਬਿਜਲੀ ਖੇਤਰ ਦਾ ਅਧਿਕਾਰ ਰਾਜਾਂ ਤੋਂ ਖੋਹਕੇ ਕੇਂਦਰ ਅਧੀਨ ਲਿਆਉਣ ਰਾਹੀਂ ਬਿਜਲੀ ਬੋਰਡ ਦੇ ਮੁਕੰਮਲ ਨਿੱਜੀਕਰਨ ਦੀ ਨੀਤੀ ਲਾਗੂ ਕੀਤੀ ਜਾ ਰਹੀ ਹੈ।