ਰੂਪਨਗਰ: ਟਿੱਪਰ ਟਰਾਂਸਪੋਰਟ ਸੁਸਾਇਟੀ,ਜ਼ਿਲ੍ਹਾ ਰੂਪਨਗਰ ਨੇ ਜ਼ਿਲ੍ਹਾ ਰੂਪਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਓਵਰਲੋਡ ਟਿੱਪਰਾਂ ਵਿੱਰੁਧ ਕਥਿਤ ਤੌਰ ’ਤੇ ਕਾਰਵਾਈ ਨਾ ਕਰਨ ਵਿਰੁੱਧ ਰੋਸ ਪ੍ਰਗਟਾੲਆ। ਇੱਥੇ ਅੱਜ ਸੁਸਾਇਟੀ ਪ੍ਰਧਾਨ ਬਲਜੀਤ ਸਿੰਘ ਅਤੇ ਆਗੂ ਬਚਿੱਤਰ ਸਿੰਘ ਜਟਾਣਾ ਨੇ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਡਿਪਟੀ ਕਸ਼ਿਮਨਰ ਅਤੇ ਐੱਸਐੱਸਪੀ ਨੂੰ 2 ਅਗਸਤ ਨੂੰ ਮੰਗ ਪੱਤਰ ਦਿੱਤੇ ਸਨ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਥੱਕ ਹਾਰ ਕੇ ਉਨ੍ਹਾਂ ਨੂੰ ਮਜਬੂਰਨ ਹਾਈ ਕੋਰਟ ਜਾਣਾ ਪਿਆ ਹੈ। ਉਧਰ ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੇ ਗਏ ਆਦੇਸ਼ਾਂ ਤੋਂ ਬਾਅਦ ਓਵਰਲੋਡ ਟਿੱਪਰਾਂ ਦੇ ਚਲਾਨ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਕਾਰਵਾਈ ਜਾਰੀ ਰਹੇਗੀ। -ਪੱਤਰ ਪ੍ਰੇਰਕ